ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਮਾਰਚ ਕੱਢਿਆ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026: ਸ਼ਹੀਦ ਭਗਤ ਸਿੰਘ ਜਨਮ ਦਿਵਸ ਸਮਾਗਮ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਵਿਖੇ ਐਤਵਾਰ ਦੇਰ ਸ਼ਾਮ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮਸ਼ਾਲ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਹੀਦਾਂ ਦੇ ਵਿਚਾਰਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਕਨਵੀਨਰ ਪੁਸ਼ਪ ਲਤਾ ਨੇ ਸਮਾਗਮ ਦੀ ਸੁਰੂਆਤ ਕਰਦਿਆ ਭਗਤ ਸਿੰਘ ਦੇ ਵਿਚਾਰਾਂ ਦੀ ਅਜੋਕੇ ਸਮੇ ਵਿੱਚ ਪਰਸੰਗਕਿਤਾ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਇਸ ਇਸ ਵੇਲੇ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਸਭ ਤੋਂ ਵੱਡੀ ਲੋੜ ਹੈ ਕਿਉਂਕਿ ਜੋ ਸੁਪਨੇ ਇਨਾ ਆਜ਼ਾਦੀ ਘੁਲਾਟੀਆਂ ਨੇ ਦੇਖੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ ਹੈ। ਸਮਾਗਮ ਦੇ ਮੁੱਖ ਬੁਲਾਰੇ ਸ਼੍ਰੀ ਗੁਰਮੁਖ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਸਮੁੱਚੇ ਜੀਵਨ ਤੇ ਚਾਨਣਾ ਪਾਇਆ ਅਤੇ ਸ਼ਹੀਦ ਦੇ ਵਿਚਾਰਾਂ ਤੋਂ ਸੇਧ ਲੈਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਕਿਹਾ ।
ਇਸ ਮੌਕੇ ਪੂਜਾ, ਸਮਾਇਰਾ ਅਤੇ ਸੁਜਾਨ ਦੀ ਟੀਮ ਨੇ ਇਨਕਲਾਬੀ ਗੀਤ ਪੇਸ਼ ਕੀਤੇ | ਪਰਸਿੱਧ ਸਾਹਿਤਕਾਰ ਅੰਮ੍ਰਿਤੁ ਬੰਗੇ ਨੇ ਜੈਨ ਜੀ ਦੇ ਜੰਤਰ ਮੰਤਰ ਅੰਦੋਲਨ ਨਾਲ ਸਬੰਧਿਤ ਗੀਤ ਪੇਸ਼ ਕੀਤਾ |ਕੁਲਵੰਤ ਸਿੰਘ ਨੇ ਆਪਣੇ ਗੀਤ ਰਾਹੀਂ ਸਹੀਦਾਂ ਨੂਊ ਯਾਦ ਕੀਤਾ |
ਸਮਾਗਮ ਦੇ ਅੰਤ ਤੇ ਇੱਕ ਮਸ਼ਾਲ ਮਾਰਚ ਕੱਢਿਆ ਗਿਆ ਅਤੇ ਸਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਜਨ ਜਨ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ । ਇਸ ਮੌਕੇ ਕਮਲਾ ਨਹਿਰੂ ਕੋਲੋਨੀ ਵੈਲਫੇਅਰ ਕਮੇਟੀ ਦੇ ਪਰਧਾਨ, ਮੈਂਬਰ ਸਾਹਿਬਾਨ ਅਤੇ ਕੋਲੋਨੀ ਦੇ ਪਤਵੰਤੇ ਸੱਜਣ ਸ਼ਾਮਲ ਹੋਏ । ਨੌਜਵਾਨਾਂ ਅਤੇ ਔਰਤਾਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ | ਤਰਕਸ਼ੀਲ ਸੁਸਾਇਟੀ ਪੰਜਾਬ ਦਾ ਵਿਸ਼ੇਸ਼ ਯੋਗਦਾਨ ਰਿਹਾ ।ਸਮਾਗਮ ਨੂੰ ਨੇਪਰੇ ਚੜਨ ਲਈ ਪੁਸ਼ਪ ਲਤਾ, ਰੇਖਾ ਰਾਣੀ, ਬੱਗਾ ਸਿੰਘ ਅਤੇ ਦਰਸ਼ਨ ਪੂਹਲਾ ਨੇ ਯੋਗਦਾਨ ਪਾਇਆ |