ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਦੇ ਓਬੀਸੀ ਤੇ ਐਸਸੀ ਸੈਲ ਦੇ ਅਹੁਦੇਦਾਰਾਂ ਨਾਲ ਵਿਚਾਰਾਂ ਕੀਤੀਆਂ
ਮਨਪ੍ਰੀਤ ਸਿੰਘ
ਰੂਪਨਗਰ -29 ਸਤੰਬਰ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਲਕੇ ਵਿੱਚ ਸੰਗਠਨ ਨੂੰ ਮਜਬੂਤ ਕਰਨ ਲਈ ਓਬੀਸੀ ਤੇ ਐਸਸੀ ਸੈਲ ਦੇ ਅਹੁਦੇਦਾਰਾਂ ਨਾਲ ਵਿਚਾਰਾਂ ਕੀਤੀਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਓਬੀਸੀ ਸੈਲ ਕਾਂਗਰਸ ਦੇ ਜ਼ਿਲ੍ਹਾ ਰੋਪੜ ਦੇ ਕੋਆਰਡੀਨੇਟਰ ਸ਼ਿਵ ਦਿਆਲ ਚੌਹਾਨ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਓਬੀਸੀ ਅਤੇ ਐਸਸੀ ਸੈਲ ਦੇ ਸੰਗਠਨ ਨੂੰ ਯੂਜ ਕਰਨ ਲਈ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰਿਆਂ ਨੂੰ ਤਨ ਦੇਹੀ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਅਤੇ ਇਲਾਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਸ਼ਿਵ ਦਿਆਲ ਚੌਹਾਨ ਨੇ ਦੱਸਿਆ ਕਿ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਰੋਸਾ ਦਿੱਤਾ ਗਿਆ ਕਿ ਸੰਗਠਨ ਦੀ ਸਮੂਹ ਵਰਕਰ ਅਤੇ ਅਹੁਦੇਦਾਰ ਕਾਂਗਰਸ ਪਾਰਟੀ ਦੀ ਮਜਬੂਤੀ ਅਤੇ ਸੰਗਠਨ ਨੂੰ ਮੌਜੂਦ ਕਰਨ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਐਸਸੀ ਸੈਲ ਦੀ ਜਿਲਾ ਰੋਪੜ ਦੇ ਚੇਅਰਮੈਨ ਅਜਮੇਰ ਸਿੰਘ ਲੋਧੀ ਮਾਜਰਾ, ਹਰਪ੍ਰੀਤ ਸਿੰਘ ਮੰਡ ਪ੍ਰਧਾਨ ਕਿਸਾਨ ਸੈੱਲ ਵੀ ਹਾਜ਼ਰ ਸਨ।