ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 2 ਅਕਤੂਬਰ 2026 : ਨਸ਼ਾਖੋਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਵਿਰੁੱਧ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਫਤਿਹਗੜ੍ਹ ਸਾਹਿਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ , ਮੀਟਿੰਗ ਦੀ ਅਗਵਾਈ SSP ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਅਤੇ DC ਸੋਨਾ ਥਿੰਦ ਵੱਲੋਂ ਕੀਤੀ ਗਈ
ਮੀਟਿੰਗ ਦੌਰਾਨ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਵਿਚਕਾਰ ਤਾਲਮੇਲ ਹੋਰ ਪ੍ਰਭਾਵਸ਼ਾਲੀ ਬਣਾਉਣ, ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਕਾਰਵਾਈ ਵਿੱਚ ਤੇਜ਼ੀ ਲਿਆਉਣ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ
ਇਸ ਮੌਕੇ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਈਚਾਰਕ ਪੱਧਰ ’ਤੇ ਉਪਰਾਲਿਆਂ ਦਾ ਵਿਸਥਾਰ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ , ਇਸ ਦੇ ਨਾਲ ਹੀ ਨਸ਼ਾ-ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਮੁੜ-ਵਸੇਬੇ ਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ
ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ , ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ
ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ, ਨਸ਼ਿਆਂ ਦੀ ਤਸਕਰੀ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣਾ ਰਿਹਾ