ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਗੁਰਪੁਰਬ 5 ਅਕਤੂਬਰ ਨੂੰ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਮਨਾਇਆ ਜਾਵੇਗਾ: ਕਾਲਕਾ, ਕਾਹਲੋਂ
ਨਵੀਂ ਦਿੱਲੀ 4 ਅਕਤੂਬਰ 2026- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਿੱਖ ਧਰਮ ਦੇ ਬਾਨੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦਾ ਗੁਰਪੁਰਬ 5 ਅਕਤੂਬਰ, 2026 ਦਿਨ ਸੋਮਵਾਰ ਨੂੰ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਮੌਕੇ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਹੋਰ ਧਾਰਮਿਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦਸਿਆ ਹੈ ਕਿ ਸੰਗਤਾਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਸਰਵਣ ਕਰਕੇ ਆਤਮਿਕ ਆਨੰਦ ਪ੍ਰਾਪਤ ਕਰਨਗੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਦੀਆਂ ਭਾਗੀ ਬਣਨਗੀਆਂ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਗੁਰਪੁਰਬ ਮੌਕੇ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।