ਗੁਰਮੀਤ ਸਿੰਘ ਚੀਮਾ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 5 ਅਕਤੂਬਰ 2026 : ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪ੍ਰਧਾਨ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਪੁੱਤਰ ਗੁਰਮੀਤ ਸਿੰਘ ਸੋਨੂ ਚੀਮਾ ਨੂੰ ਪੰਜਾਬ ਭਾਜਪਾ ਕਿਸਾਨ ਮੋਰਚਾ ਦਾ ਸਪੋਕਸਮੈਨ ਲਗਾਇਆ ਗਿਆ ਹੈ , ਇਸ ਮੌਕੇ ਗੁਰਮੀਤ ਚੀਮਾ ਨੇ ਲਖਵਿੰਦਰ ਸਿੰਘ ਮੋਮੀ ,ਸੂਬਾ ਪਾਰਟੀ ਪ੍ਰਧਾਨ ਕੇਵਲ ਢਿੱਲੋਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ
ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹਿਣਗੇ , ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਫ਼ ਦੇਖਣ ਨੂੰ ਮਿਲਣਗੇ
ਇਸ ਮੌਕੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਗੁਰਮੀਤ ਸਿੰਘ ਚੀਮਾ ਨੌਜਵਾਨ ਆਗੂ ਹਨ , ਜਿਨ੍ਹਾਂ ਦੇ ਨਾਲ ਕੰਮ ਕਰਨ ਨਾਲ ਕਿਸਾਨਾਂ ਅਤੇ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ , ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ