CASO ਆਪ੍ਰੇਸ਼ਨ ਚਲਾਏ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ 5 ਅਕਤੂਬਰ 2026 : SSP ਮਨਿੰਦਰ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵਿਜ਼ਨਾਂ ਵਿੱਚ CASO (Cordon and Search Operation) ਚਲਾਇਆ ਗਿਆ , ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਥਾਵਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ , ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ
ਰੂਪਨਗਰ ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ , ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ