ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਰੋਸ ਰੈਲੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ 05 ਅਕਤੂਬਰ 2026: ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਭੰਗੂ,ਮੀਤ ਪ੍ਰਧਾਨ ਬਲਜਿੰਦਰ ਮਾਨ,ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰਕੌਮ ਦੀ ਮੈਨੇਜ਼ਮੈਂਟ ਨੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਫੈਸਲਾ ਕੀਤਾ ਹੈ ਪਰ ਸਿਵਲ ਸਰਕਲ ਦੇ ਮੁਲਾਜ਼ਮਾਂ ਦੇ ਰੋਕ ਲਾ ਦਿੱਤੀ ਗਈ ਹੈ ਜਿਸ ਕਰਕੇ ਅੱਜ ਰੋਸ ਰੈਲੀ ਕਰਨੀ ਪਈ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਜਲਦ ਨਿਯੁਕਤੀ ਪੱਤਰ ਨਾ ਸੌਂਪੇ ਗਏ ਤਾਂ ਸਿਵਲ ਸਰਕਲ ਦੇ ਠੇਕਾ ਮੁਲਾਜ਼ਮ 07 ਅਕਤੂਬਰ ਤੋਂ 10 ਅਕਤੂਬਰ ਤੱਕ ਹਰ ਰੋਜ 10 ਤੋਂ 12 ਵਜੇ ਤੱਕ ਦੋ ਘੰਟੇ ਟੂਲ ਡਾਊਨ ਕਰਨਗੇ।