SSP ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਅੰਮ੍ਰਿਤਸਰ 7 ਅਕਤੂਬਰ 2026 : ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਉਦੇਸ਼ ਨਾਲ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਮੀਟਿੰਗ ਕੀਤੀ ਗਈ , ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਐਸ.ਐਸ.ਪੀ. ਦੇ ਸਾਹਮਣੇ ਰੱਖੀਆਂ , ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ
ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪੁਲਿਸ ਦੀ ਅਹਿਮ ਜ਼ਿੰਮੇਵਾਰੀ ਹੈ , ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਸ਼ਿਕਾਇਤ ’ਤੇ ਨਿਰਪੱਖਤਾ ਨਾਲ ਕਾਰਵਾਈ ਕੀਤੀ ਜਾਵੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੀ ਸ਼ਿਕਾਇਤ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ , ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਭਰੋਸਾ ਕਾਇਮ ਕਰਨਾ ਪੁਲਿਸ ਵਿਭਾਗ ਦੀ ਮੁੱਖ ਤਰਜੀਹ ਹੈ , ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਉਹ ਆਪਣੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਤੱਕ ਪਹੁੰਚਾਉਣ, ਤਾਂ ਜੋ ਉਸ ਦਾ ਕਾਨੂੰਨ ਅਨੁਸਾਰ ਹੱਲ ਕੀਤਾ ਜਾ ਸਕੇ