ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਐਥਲੈਟਿਕਸ ਖੇਡਾਂ ਦੌਰਾਨ ਖਿਡਾਰੀਆਂ ਨੇ ਦਿਖਾਏ ਖੇਡ ਕਲਾ ਦੇ ਜੌਹਰ
ਅਸ਼ੋਕ ਵਰਮਾ
ਮਾਨਸਾ 7 ਅਕਤੂਬਰ 2026:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 70ਵੀਆਂ ਜ਼ਿਲ੍ਹਾ ਪੱਧਰੀ ਸਰਦ ਰੁੱਤ ਖੇਡਾਂ ਦੇ ਐਥਲੈਟਿਕਸ ਮੁਕਾਬਲੇ ਮਲਟੀਪਰਪਜ ਖੇਡ ਸਟੇਡੀਅਮ, ਮਾਨਸਾ ਵਿਖੇ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਜੋਨਾਂ ਤੋਂ ਪਹੁੰਚੇ ਨੌਜਵਾਨ ਖਿਡਾਰੀਆਂ ਨੇ ਆਪਣੀ ਗਤੀ, ਤਾਕਤ, ਹੁਨਰ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਦਾਨ ਵਿੱਚ ਖੇਡਾਂ ਦੀ ਰੌਣਕ ਵਧਾਈ।ਅੱਜ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਅੰਡਰ-14 ਮੁੰਡਿਆਂ ਦੀ 100 ਮੀਟਰ ਦੌੜ ਵਿੱਚ ਰੋਹਨ ਕੁਮਾਰ, ਮਾਨਸਾ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਨਦੀਪ ਸਿੰਘ, ਝੁਨੀਰ ਦੂਜੇ ਸਥਾਨ ’ਤੇ ਰਿਹਾ।
ਅੰਡਰ-17 ਕੁੜੀਆਂ ਦੀ 100 ਮੀਟਰ ਦੌੜ ਵਿੱਚ ਗਗਨਦੀਪ ਕੌਰ, ਸਰਦੂਲਗੜ੍ਹ ਨੇ ਪਹਿਲਾ ਅਤੇ ਸੁਖਮਨਪ੍ਰੀਤ ਕੌਰ, ਫਫੜੇ ਭਾਈਕੇ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਮੁੰਡਿਆਂ ਦੀ 100 ਮੀਟਰ ਦੌੜ ਵਿੱਚ ਯੋਗੇਸ਼ ਕੁਮਾਰ, ਸਰਦੂਲਗੜ੍ਹ ਨੇ ਪਹਿਲਾ ਅਤੇ ਖੁਸ਼ਪ੍ਰੀਤ ਸਿੰਘ, ਸਰਦੂਲਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਅੰਡਰ-19 ਮੁੰਡਿਆਂ ਦੀ 100 ਮੀਟਰ ਦੌੜ ਵਿੱਚ ਰਮਨਵੀਰ ਸਿੰਘ, ਭੀਖੀ ਨੇ ਪਹਿਲਾ ਅਤੇ ਪ੍ਰਕੰਸੁ, ਬੁਢਲਾਡਾ ਨੇ ਦੂਜਾ ਸਥਾਨ ਹਾਸਲ ਕੀਤਾ।ਅੰਡਰ-17 ਕੁੜੀਆਂ ਦੀ 400 ਮੀਟਰ ਦੌੜ ਵਿੱਚ ਪੂਨਮ, ਸਰਦੂਲਗੜ੍ਹ ਨੇ ਪਹਿਲਾ ਅਤੇ ਮਹਿਕਵੀਰ ਕੌਰ, ਜੋਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਕੁੜੀਆਂ ਦੀ 400 ਮੀਟਰ ਦੌੜ ਵਿੱਚ ਮਨਰੀਤ ਕੌਰ, ਬੁਢਲਾਡਾ ਨੇ ਪਹਿਲਾ ਅਤੇ ਸ਼ਰਨਪ੍ਰੀਤ ਕੌਰ, ਭੀਖੀ ਨੇ ਦੂਜਾ ਸਥਾਨ ਹਾਸਲ ਕੀਤਾ।
ਅੰਡਰ-14 ਮੁੰਡਿਆਂ ਦੀ 400 ਮੀਟਰ ਦੌੜ ਵਿੱਚ ਹਰਿੰਦਰ ਸਿੰਘ, ਸਰਦੂਲਗੜ੍ਹ ਨੇ ਪਹਿਲਾ ਅਤੇ ਸਰਨਦੀਪ ਸਿੰਘ, ਝੁਨੀਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੀਲਡ ਈਵੈਂਟਸ ਵਿੱਚ ਵੀ ਖਿਡਾਰੀਆਂ ਨੇ ਆਪਣੀ ਤਾਕਤ ਅਤੇ ਤਕਨੀਕੀ ਹੁਨਰ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਮੁੰਡਿਆਂ ਦੀ ਲੰਬੀ ਛਾਲ ਵਿੱਚ ਕਮਲ, ਮਾਨਸਾ ਨੇ ਪਹਿਲਾ ਅਤੇ ਹਰਮਨ, ਝੁਨੀਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਕੁੜੀਆਂ ਦੀ ਲੰਬੀ ਛਾਲ ਵਿੱਚ ਖੁਸ਼ਪ੍ਰੀਤ ਕੌਰ, ਭੀਖੀ ਨੇ ਪਹਿਲਾ ਅਤੇ ਹਰਪ੍ਰਿਆ ਕੌਰ, ਸਰਦੂਲਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਟਰੈਕ ’ਤੇ ਦੌੜਦੇ ਖਿਡਾਰੀਆਂ ਦੀ ਰਫ਼ਤਾਰ, ਫੀਲਡ ਈਵੈਂਟਸ ਵਿੱਚ ਦਿਖਾਈ ਤਾਕਤ ਅਤੇ ਜਿੱਤ ਲਈ ਉਨ੍ਹਾਂ ਦਾ ਜਜ਼ਬਾ ਖੇਡ ਮੈਦਾਨ ਵਿੱਚ ਖਿੱਚ ਦਾ ਕੇਂਦਰ ਬਣਿਆ ਰਿਹਾ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਸ਼ਰੀਰਕ ਸਿੱਖਿਆ ਅਧਿਆਪਕਾਂ ਅਤੇ ਖਿਡਾਰੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਪੂਰਾ ਮਾਹੌਲ ਉਤਸ਼ਾਹਪੂਰਨ ਬਣਿਆ ਰਿਹਾ।