ਖੇਡਾਂ ਨਾਲ ਜੋੜੋ, ਨਸ਼ਿਆਂ ਤੋਂ ਤੋੜੋ ! : ਪ੍ਰੇਮ ਸਿੰਘ ਭੰਗੂ ਵੱਲੋਂ ਪਿੰਡ ਅਮਰਗੜ੍ਹ ਕਲੇਰ ਵਿਖੇ ਬੱਚਿਆਂ ਨੂੰ ਵੰਡੇ ਫਲ, ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਅਮਰਗੜ੍ਹ ਕਲੇਰ, 12 ਅਕਤੂਬਰ (ਦੀਪਕ ਜੈਨ) : ਹਲਕਾ ਜਗਰਾਉਂ ਤੋਂ ਕਾਂਗਰਸ ਦੀ ਟਿੱਕਟ ਦੇ ਦਅਵੇਦਾਰ ਅਤੇ ਸਮਾਜ ਸੇਵੀ ਰਿਟਾਇਰਡ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਅਮਰਗੜ੍ਹ ਕਲੇਰ ਦੇ ਖੇਡ ਮੈਦਾਨ ਵਿਖੇ ਪਹੁੰਚ ਕੇ 100 ਦੇ ਕਰੀਬ ਬੱਚਿਆਂ ਨੂੰ ਫਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਨਸੀਹਤਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਪਿਆਰ, ਹੌਸਲਾ ਅਤੇ ਸਹੀ ਸੇਧ ਦੇਣ ਦੀ ਲੋੜ ਹੈ। ਖੇਡਾਂ ਅਜਿਹਾ ਸਾਧਨ ਹਨ, ਜਿਹੜੀਆਂ ਬੱਚਿਆਂ ਵਿੱਚ ਅਨੁਸ਼ਾਸਨ, ਮਿਹਨਤ, ਸਾਂਝ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੀਆਂ ਹਨ। ਜੇਕਰ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਠੱਲ੍ਹ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਮਾਪਿਆਂ, ਅਧਿਆਪਕਾਂ, ਖੇਡ ਕੋਚਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਮਿਲ ਕੇ ਬੱਚਿਆਂ ਅਤੇ ਨੌਜਵਾਨਾਂ ਲਈ ਉਸਾਰੂ ਮਾਹੌਲ ਸਿਰਜਣਾ ਚਾਹੀਦਾ ਹੈ। ਖੇਡ ਮੈਦਾਨਾਂ ਨੂੰ ਸਰਗਰਮ ਰੱਖਣ ਅਤੇ ਬੱਚਿਆਂ ਨੂੰ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕਦਾ ਹੈ। ਇਸ ਦੌਰਾਨ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵੀ ਸਮਝਾਇਆ ਗਿਆ ਅਤੇ ਉਨ੍ਹਾਂ ਨੂੰ ਆਪਣਾ ਵੱਧ ਤੋਂ ਵੱਧ ਸਮਾਂ ਖੇਡਾਂ, ਪੜ੍ਹਾਈ ਅਤੇ ਚੰਗੀਆਂ ਸਰਗਰਮੀਆਂ ਵਿੱਚ ਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਦਾ ਮਕਸਦ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁ