ਪਿੰਡ ਕਾਉਂਕੇ ਕਲਾਂ ਵਿਖੇ ਪ੍ਰੇਮ ਸਿੰਘ ਭੰਗੂ ਵੱਲੋਂ ਟਕਸਾਲੀ ਕਾਂਗਰਸੀ ਆਗੂਆਂ ਨਾਲ ਮੁਲਾਕਾਤ
ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਹੋਈ ਵਿਚਾਰ-ਚਰਚਾ, ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ
ਜਗਰਾਉਂ, 17 ਅਕਤੂਬਰ(ਦੀਪਕ ਜੈਨ)ਹਲਕਾ ਜਗਰਾਉਂ ਤੋਂ ਕਾਂਗਰਸ ਦੇ ਟਿੱਕਟ ਦੇ ਚਾਹਵਾਨ

ਸਮਾਜ ਸੇਵੀ ਅਤੇ ਸੇਵਾਮੁਕਤ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਇਲਾਕੇ ਅੰਦਰ ਨੁੱਕੜ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਪਿੰਡ ਕਾਉਂਕੇ ਕਲਾਂ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਹਲਕਾ ਜਗਰਾਉਂ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਟਕਸਾਲੀ ਕਾਂਗਰਸੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਤਜਰਬੇ ਅਤੇ ਸੁਝਾਵਾਂ ਦੀ ਮਹੱਤਤਾ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪੁਰਾਣੇ ਅਤੇ ਤਜਰਬੇਕਾਰ ਆਗੂਆਂ ਨਾਲ ਤਾਲਮੇਲ ਬਣਾਈ ਰੱਖਣਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਬੇਹੱਦ ਅਹਿਮ ਹੈ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹਲਕਾ ਜਗਰਾਉਂ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਉਹ ਲਗਾਤਾਰ ਲੋਕਾਂ ਅਤੇ ਪਾਰਟੀ ਦੇ ਤਜਰਬੇਕਾਰ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੁੱਕੜ ਮੀਟਿੰਗਾਂ ਦਾ ਮੁੱਖ ਮਕਸਦ ਲੋਕਾਂ ਦੇ ਵਿਚਾਰ ਸੁਣਨਾ, ਉਨ੍ਹਾਂ ਦੀਆਂ ਆਸਾਂ ਤੇ ਉਮੀਦਾਂ ਨੂੰ ਸਮਝਣਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਿਲ-ਜੁਲ ਕੇ ਢੁੱਕਵੀਂ ਰਣਨੀਤੀ ਉਲੀਕਣਾ ਹੈ। ਉਨ੍ਹਾਂ ਅਨੁਸਾਰ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਪਾਰਟੀ ਦੇ ਪੁਰਾਣੇ ਸਾਥੀਆਂ ਦਾ ਤਜਰਬਾ ਆਉਣ ਵਾਲੇ ਸਮੇਂ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ, ਇੰਦਰਜੀਤ ਸ਼ਰਮਾ, ਜਗਦੇਵ ਸਿੰਘ, ਕੁਲਵੰਤ ਰਾਏ, ਰਾਜੂ ਢੀਂਗਰਾ, ਹਰਚੰਦ ਸਿੰਘ, ਅਜੇ ਕੁਮਾਰ, ਪ੍ਰਭਜੋਤ ਕੁਮਾਰ, ਸਰਪੰਚ ਜਗਦੀਸ਼ ਸ਼ਰਮਾ ਅਤੇ ਸੁਖਜਿੰਦਰ ਸਿੰਘ ਕਾਕਾ ਸਮੇਤ ਹੋਰ ਆਗੂ ਹਾਜ਼ਰ ਸਨ।