ਰਾਜੇਸ਼ ਇੰਦਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ
2027 ਦੀਆਂ ਚੋਣਾਂ ਸਬੰਧੀ ਹੋਈ ਵਿਚਾਰ-ਚਰਚਾ
ਜਗਰਾਉਂ, 23 ਅਕਤੂਬਰ (ਦੀਪਕ ਜੈਨ) : ਰਾਜੇਸ਼ ਇੰਦਰ ਸਿੰਘ ਸਿੱਧੂ, ਉਪ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖ਼ੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ, ਜਥੇਬੰਦੀ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਸਬੰਧੀ ਵੀ ਚਰਚਾ ਹੋਈ।
ਰਾਜੇਸ਼ ਇੰਦਰ ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਤਹਿਤ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਸਾਰੇ ਪਾਰਟੀ ਲੀਡਰ ਇੱਕਜੁਟ ਹੋ ਕੇ ਵਿਧਾਨ ਸਭਾ ਚੋਣਾਂ ਲੜਨਗੇ।ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹਾਈ ਕਮਾਂਨ ਵੱਲੋਂ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਵਿਸ਼ੇਸ਼ ਤੌਰ ਤੇ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਹਰ ਇੱਕ ਕਾਂਗਰਸੀ ਵਰਕਰ ਤੱਕ ਪਹੁੰਚ ਕੀਤੀ ਜਾ ਸਕੇ।