ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੀਟਿੰਗ
ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ 'ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ
ਰੋਹਿਤ ਗੁਪਤਾ
ਗੁਰਦਾਸਪੁਰ, 24 ਅਕਤੂਬਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਐੱਸ.ਐੱਸ.ਐੱਮ. ਕਾਲਜ, ਦੀਨਾ ਨਗਰ ਵਿਖੇ ਸ਼੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ Vulnerability Mapping ਅਤੇ Critical Polling ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ 'ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ Vulnerability Mapping ਅਤੇ Critical ਪੋਲਿੰਗ ਸਟੇਸ਼ਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਬਾਰੀਕੀ ਨਾਲ ਅਮਲ ਵਿੱਚ ਲਿਆਂਦਾ ਜਾਵੇ ਅਤੇ ਇਸ ਕੰਮ ਨੂੰ ਰੀਵਿਊ ਕਰਨ ਲਈ ਮੀਟਿੰਗ ਜਲਦ ਹੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਮਸ਼ੀਨਰੀ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਜਾਂ ਦਬਾਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਸ਼੍ਰੀ ਆਦਿੱਤਿਆ ਐਸ.ਐਸ.ਪੀ. ਗੁਰਦਾਸਪੁਰ, ਸ਼੍ਰੀ ਮਹਿਤਾਬ ਸਿੰਘ ਗਿੱਲ, ਐਸ.ਐਸ.ਪੀ. ਬਟਾਲਾ, ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਗੁਰਦਾਸਪੁਰ, ਸ਼੍ਰੀ ਗਗਨਦੀਪ ਸਿੰਘ ਐਸ.ਡੀ.ਐਮ. ਦੀਨਾਨਗਰ, ਸ਼੍ਰੀ ਸੁਖਜਿੰਦਰ ਸਿੰਘ ਟਿਵਾਣਾ ਐਸ.ਡੀ.ਐਮ. ਫਤਹਿਗੜ੍ਹ ਚੂੜੀਆਂ, ਸ਼੍ਰੀ ਲਛਮਣ ਸਿੰਘ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਸ਼੍ਰੀ ਮਨਜਿੰਦਰ ਸਿੰਘ, ਤਹਿਸੀਲਦਾਰ ਚੋਣਾਂ, ਸ਼੍ਰੀ ਸੁਨੀਲ ਕੁਮਾਰ, ਚੋਣ ਕਾਨੂੰਗੋ, ਸਮੂਹ ਡੀ.ਐਸ.ਪੀਜ., ਸਮੂਹ ਐਸ.ਐਚ.ਓਜ., ਡਾ. ਪਰਮਜੀਤ ਸਿੰਘ ਕਲਸੀ ਨੋਡਲ ਅਫ਼ਸਰ, ਸਮੂਹ ਸੈਕਟਰ ਅਫ਼ਸਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ।