ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਤਾਇਕਵਾਂਡੋ' ਮੁਕਾਬਲਿਆਂ 'ਚ ਬਾਜੀ ਮਾਰੀ
ਰੋਹਿਤ ਗੁਪਤਾ
ਗੁਰਦਾਸਪੁਰ 24 ਅਕਤੂਬਰ
ਸੇਂਟ ਕਬੀਰ ਪਬਲਿਕ ਸਕੂਲ- ਗੁਰਦਾਸਪੁਰ ਦੇ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿੱਚ ਲਾਜਵਾਬ ਪ੍ਰਦਰਸ਼ਨਕਾਰੀ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਆਸ- ਪਾਸ ਦੇ ਇਲਾਕੇ ਵਿੱਚ ਰੌਸ਼ਨ ਕੀਤਾ ਹੈ। ਇਸ ਸਬੰਧੀ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਪ੍ਰਿੰਸੀਪਲ ਐਸ.ਬੀ.ਨਾਯਰ ਜੀ ਨੇ ਜਾਣਕਾਰੀ ਦਿੱਤੀ ਕਿ ਫਰੀਦਕੋਟ ਵਿਖੇ ਹੋਏ ਮੁਕਾਬਲਿਆਂ ਦੌਰਾਨ ਅੰਡਰ-19 ਦੇ ਖਿਡਾਰੀ ਸੁਪਨਪ੍ਰੀਤ ਸਿੰਘ, ਸਪੁੱਤਰ ਜਗਮੋਹਨ ਸਿੰਘ,ਵਾਸੀ ਭਿਖਾਰੀ ਹਾਰਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਅੰਡਰ- 17 ਦੀ ਖਿਡਾਰਨ ਗੁਰਤਾਨਿਸ਼ ਕੌਰ, ਸਪੁੱਤਰੀ ਸੁਰਜੀਤ ਸਿੰਘ, ਵਾਸੀ ਨਿਮਾਣੇ ਨੇ ਵੀ ਤੀਸਰਾ ਸਥਾਨ ਹਾਸਿਲ ਕਰਕੇ ਆਪਣੇ ਹੁਨਰ ਤੇ ਮਿਹਨਤ ਨੂੰ ਸਾਬਿਤ ਕੀਤਾ ਹੈ।
ਸਕੂਲ ਪਹੁੰਚਣ ਤੇ ਸਾਰੇ ਹੋਣਹਾਰ ਵਿਦਿਆਰਥੀਆਂ ਦਾ ਸਵੇਰ ਦੀ ਸਭਾ ਵਿੱਚ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਜੀ ਤੇ ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਜੀ ਅਤੇ ਕੁਲਦੀਪ ਕੌਰ ਜੀ ਦੁਆਰਾ ਤਾਈਕਵਾਂਡੋ ਕੋਚ ਗੁਰਪ੍ਰੀਤ ਕੌਰ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਹਨਾਂ ਦੇ ਖੇਡ ਪ੍ਰਤੀ ਸਮਰਪਣ ਅਤੇ ਉਤਸ਼ਾਹ ਦੀ ਸ਼ਲਾਘਾਂ ਕੀਤੀ ਗਈ। ਉਹਨਾਂ ਦੁਆਰਾ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ- ਨਾਲ ਖੇਡ ਮੁਕਾਬਲਿਆਂ ਵਿੱਚ ਵੱਧ- ਚੜ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਡੀ.ਪੀ ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਜਤਿੰਦਰ ਕੌਰ, ਮੈਡਮ ਨੇਹਾ, ਮੈਡਮ ਸਰਬਜੀਤ ਸਮੇਤ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।