ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਹਰਦਿਆਲ ਸਿੰਘ ਕੰਬੋਜ
ਦੀਦਾਰ ਗੁਰਨਾ
ਰਾਜਪੁਰਾ 25 ਅਕਤੂਬਰ 2026 : ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰਾਜਪੁਰਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ , ਜਦੋਂ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ , ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜਨ ਦਾ ਫ਼ੈਸਲਾ ਕੀਤਾ , ਇਸ ਨਾਲ ਇਲਾਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ
ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨੌਜਵਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਵਿੱਚ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ , ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਯੋਗਦਾਨ ਦੀ ਪੂਰੀ ਕਦਰ ਕੀਤੀ ਜਾਵੇਗੀ , ਉਨ੍ਹਾਂ ਨੇ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਅਤੇ ਲੋਕ-ਹਿੱਤਾਂ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ