ਫੜੇ ਗਏ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਅੰਮ੍ਰਿਤਸਰ 25 ਅਕਤੂਬਰ 2026 : ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ , ਇਸੇ ਲੜੀ ਤਹਿਤ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ , ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ , ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਹੈ
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ , ਪੁਲਿਸ ਵੱਲੋਂ ਅਜਿਹੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੁਹਿੰਮ ਜਾਰੀ ਹੈ , ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ