ਗੁਰੂ ਅਮਰਦਾਸ ਮਾਰਕੀਟ 'ਚ ਜੂਆ ਖੇਡਦੇ 6 ਵਿਅਕਤੀ ਗ੍ਰਿਫ਼ਤਾਰ, 11,500 ਰੁਪਏ ਨਕਦੀ ਬਰਾਮਦ
ਖੰਨਾ ( ਰਵਿੰਦਰ ਢਿੱਲੋ)
ਸਮਾਜ ਵਿਰੋਧੀ ਅਨਸਰਾਂ ਅਤੇ ਗੈਰ-ਕਾਨੂੰਨੀ ਧੰਦਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਗੁਰੂ ਅਮਰਦਾਸ ਮਾਰਕੀਟ ਵਿਖੇ ਜੂਆ ਖੇਡ ਰਹੇ 6 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਗੁਰੂ ਅਮਰਦਾਸ ਮਾਰਕੀਟ 'ਚ ਛਾਪੇਮਾਰੀ ਕੀਤੀ ਗਈ ਸੀ। ਕਾਰਵਾਈ ਦੌਰਾਨ ਛੇ ਦੋਸ਼ੀਆਂ ਨੂੰ ਜੂਆ ਖੇਡਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 11,500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਜੂਆ ਰੋਕੂ ਕਾਨੂੰਨ (ਗੈਂਬਲਿੰਗ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।