ਸੰਜੀਵ ਰਾਣਾ ਨਮਿੱਤ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਆਗੂਆਂ ਨੇ ਹਾਜ਼ਰੀ ਲਵਾਈ
ਮਲਕੀਤ ਸਿੰਘ ਮਲਕਪੁਰ
ਲਾਲੜੂ : ਮਹਾਰਾਣਾ ਪ੍ਰਤਾਪ ਭਵਨ ਲਾਲੜੂ ਦੀ ਕਮੇਟੀ ਦੇ ਪ੍ਰਧਾਨ ਸੰਜੀਵ ਰਾਣਾ ਨਮਿੱਤ ਸ਼ਰਧਾਂਜਲੀ ਸਮਾਗਮ ਸਥਾਨਕ ਮਹਾਰਾਣਾ ਪ੍ਰਤਾਪ ਭਵਨ ਵਿਖੇ ਹੋਇਆ,ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ , ਸਮਾਜਿਕ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੇ ਨਾਲ -ਨਾਲ ਵੱਡੀ ਗਿਣਤੀ ਰਾਜਪੂਤ ਭਾਈਚਾਰੇ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਪਰਿਵਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਆਏ ਸਮੂਹ ਸੱਜਣਾ -ਮਿੱਤਰਾਂ ਤੇ ਰਿਸ਼ਤੇਦਾਰਾਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸੰਜੀਵ ਰਾਣਾ ਬੇਹੱਦ ਸ਼ਰੀਫ਼ ਤੇ ਸਾਊ ਇਨਸਾਨ ਸਨ ਤੇ ਉਨ੍ਹਾਂ ਵੱਲੋਂ ਮਹਾਰਾਣਾ ਪ੍ਰਤਾਪ ਭਵਨ ਦੀ ਸਥਾਪਤੀ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਦੇ ਤੁਰ ਜਾਣ ਨਾਲ ਪਰਿਵਾਰ ਤੋਂ ਇਲਾਵਾ ਰਾਜਪੂਤ ਭਾਈਚਾਰੇ ਨੂੰ ਵੀ ਵੱਡਾ ਘਾਟਾ ਪਿਆ ਹੈ ।
ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਹਲਕਾ ਵਿਧਾਇਕ ਨੇ ਕਾਫੀ ਸਮਾਂ ਬੈਠ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੱਜ ਦੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ, ਮਨਪ੍ਰੀਤ ਸਿੰਘ ਬੰਨੀ ਸੰਧੂ , ਸੁਸ਼ੀਲ ਮਗਰਾ, ਮਾਰਕਿਟ ਕਮੇਟੀ ਲਾਲੜੂ ਦੇ ਚੇਅਰਮੈਨ ਗੁਰਸੇਵਕ ਸਿੰਘ ਕਾਰਕੌਰ, ਕਾਂਗਰਸੀ ਆਗੂ ਮਾਸਟਰ ਮੋਹਨ ਸਿੰਘ, ਸੁਸ਼ੀਲ ਰਾਣਾ,ਅਕਾਲੀ ਆਗੂ ਮਨਜੀਤ ਸਿੰਘ ਮਲਕਪੁਰ, ਸੀਪੀਆਈ(ਐਮ ) ਆਗੂ ਲਾਭ ਸਿੰਘ,ਕੌਲ ਸਿੰਘ , ਚੰਦਰਪਾਲ ਅੱਤਰੀ, ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜ਼ੋਰਾਵਰ ਸਿੰਘ,ਸਾਬਕਾ ਪ੍ਰਧਾਨ ਬੁੱਲੂ ਰਾਣਾ,ਸਤੀਸ਼ ਰਾਣਾ ,ਕੌਂਸਲਰ ਸੰਦੀਪ ਰਾਣਾ, ਆਪ ਆਗੂ ਜੀਵਨ ਰਾਣਾ ਤੇ ਭੂਮ ਸਿੰਘ ਰਾਣਾ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।