ਜੇ. ਐਮ. ਕੇ. ਇੰਟਰਨੈਸ਼ਨਲ ਸਕੂਲ ਵਿੱਚ ਗੁਰਬਾਣੀ ਦੀ ਪ੍ਰੀਖਿਆ ਕਰਵਾਈ ਗਈ
ਜਗਰਾਉਂ (ਦੀਪਕ ਜੈਨ)ਜੇ. ਐਮ. ਕੇ. ਇੰਟਰਨੈਸ਼ਨਲ ਸਕੂਲ ਵਿੱਚ ਬੱਚਿਆਂ ਨੂੰ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਬਾਣੀ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ ਅਤੇ ਉਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਾਣੀ ਸਾਨੂੰ ਸੱਚਾਈ, ਨਿਮਰਤਾ, ਪਿਆਰ, ਸੇਵਾ ਅਤੇ ਚੰਗੇ ਸੰਸਕਾਰਾਂ ਦਾ ਮਾਰਗ ਦਿਖਾਉਂਦੀ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰਬਾਣੀ ਅਤੇ ਧਾਰਮਿਕ ਸਿੱਖਿਆਵਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਆਪਣੇ ਜੀਵਨ ਵਿੱਚ ਚੰਗੇ ਇਨਸਾਨ ਬਣ ਸਕਣ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਦਾ ਸੁਨੇਹਾ ਦਿੱਤਾ ਗਿਆ।