ਮਰਹੂਮ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਕਾਂਗਰਸ ਭਵਨ ਵਿਖੇ ਬਰਸੀ ਮੌਕੇ ਸ਼ਰਧਾਂਜਲੀਆਂ
ਅਸ਼ੋਕ ਵਰਮਾ
ਬਠਿੰਡਾ, 31ਅਕਤੂਬਰ 2026:- ਦੇਸ਼ ਦੇ ਸਾਬਕਾ ਸਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਅੱਜ ਬਲਿਦਾਨ ਦਿਵਸ ਕਾਂਗਰਸ ਭਵਨ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਕੌਂਸਲਰਾਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸ਼ਰਧਾ ਫੁੱਲ ਭੇਂਟ ਕੀਤੇ ਗਏ ਅਤੇ ਮੋਨ ਰੱਖ ਕੇ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਸਵ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੇਸ਼ ਹਿੱਤ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਉਹਨਾਂ ਨੇ ਪੰਜਾਬ ਸਮੇਤ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਮਜਬੂਤ ਬਣਾਉਣ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਦੇਸ਼ ਨੂੰ ਤਰੱਕੀ ਤੇ ਲਿਜਾਣ ਲਈ ਹਰ ਵਰਗ ਨੂੰ ਖੁਸ਼ਹਾਲੀ ਦੀ ਰਾਹ ਤੇ ਤੋਰਨ ਲਈ ਵੱਡੀਆਂ ਸਕੀਮਾਂ ਉਲੀਕੀਆਂ ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਦੀ ਮਦਈ ਰਹੀ ਹੈ ਜਿਸ ਤੇ ਪਹਿਰਾ ਦਿੰਦਾ ਰਹੇਗੀ। ਉਹਨਾਂ ਕਿਹਾ ਕਿ ਅੱਜ ਦੇਸ਼ ਵਿੱਚ ਮੋਦੀ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ, ਉਥੇ ਹੀ ਪੰਜਾਬ ਦੀ ਮਾਣ ਸਰਕਾਰ ਅਧੀਨ ਵੀ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਈਆਂ ਜਾ ਰਹੀਆਂ ਹਨ ਜੋ ਠੀਕ ਨਹੀਂ। ਉਹਨਾਂ ਕਿਹਾ ਕਿ ਦੇਸ਼ ਅਤੇ ਪੰਜਾਬ ਨੂੰ ਬਚਾਉਣ ਲਈ ਇੱਕ ਵਾਰ ਫਿਰ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਮੇਂ ਦੀ ਲੋੜ ਹੈ। ਇਸ ਮੌਕੇ ਕੇਕੇ ਅਗਰਵਾਲ, ਬਲਜਿੰਦਰ ਠੇਕੇਦਾਰ, ਜਸਵੀਰ ਕੌਰ, ਮਾਧੋ ਸ਼ਰਮਾ, ਭਗਵਾਨ ਦਾਸ ਭਾਰਤੀ, ਨਰੇਸ਼ ਗਰਗ, ਰੂਪ ਸਿੰਘ ,ਹਰੀ ਓਮ ਕਪੂਰ, ਸੁਨੀਲ ਕੁਮਾਰ, ਬਲਤੇਜ ਸਿੰਘ ਸਿੱਧੂ, ਰਮੇਸ਼ਵਰ, ਦੁਲੀ ਚੰਦ, ਸੁਖਦੇਵ ਸਿੰਘ , ਰੁਪਿੰਦਰ ਬਿੰਦਰਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ।