ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਅੰਮ੍ਰਿਤਸਰ 31 ਅਕਤੂਬਰ 2026 : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ , ਇਸੇ ਲੜੀ ਤਹਿਤ SSP ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ , ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਕੋਲੋਂ 103 ਗ੍ਰਾਮ ਹੈਰੋਇਨ ਅਤੇ 4500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ , ਇਸ ਕਾਰਵਾਈ ਨਾਲ ਪੁਲਿਸ ਨੇ ਨਸ਼ਾ ਤਸਕਰੀ ਦੇ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਹੈ , ਮਾਮਲੇ ਸਬੰਧੀ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਰਹੇਗੀ ਜਾਰੀ
SSP ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ , ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ , ਪੁਲਿਸ ਦਾ ਮਕਸਦ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ