ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ 'ਤੇ ਬਣਾਉਣ, ਸਟੋਰ ਕਰਨ ਅਤੇ ਵੇਚਣ 'ਤੇ ਪੂਰਨ ਪਾਬੰਦੀ
ਰੋਹਿਤ ਗੁਪਤਾ
ਗੁਰਦਾਸਪੁਰ, 3 ਨਵੰਬਰ
ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ' ਦ ਭਾਰਤੀਯ ਨਾਗਰਿਕ ਸੁਰੱਕਸ਼ਾ ਸੰਹਿਤਾ' 2023 (46 of 2023) Chapter XI (C-Urgent cases of nuisance or apprehended danger) u/s 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਆਮ ਬਜਾਰਾਂ ਵਿੱਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ (ਅਣ-ਅਧਿਕਾਰਤ ਤੌਰ 'ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੋਂ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਦੀਵਾਲੀ/ਗੁਰਪੁਰਬ/ਕ੍ਰਿਸਮਿਸ/ਨਵੇਂ ਸਾਲ ਦੇ ਤਿਉਹਾਰਾਂ ਦੇ ਦਿਨਾ ਵਿੱਚ ਆਮ ਤੌਰ ਤੇ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸੋਰ ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸਣ ਵੀ ਫੈਲਦਾ ਹੈ। ਇੰਨ੍ਹਾਂ ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਨ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੰਭਾਵਿਤ ਖਤਰੇ ਤੋਂ ਬਚਣ ਲਈ ਜਿਲ੍ਹਾ ਗੁਰਦਾਸਪੁਰ ਅੰਦਰ ਪਟਾਖੇ, ਆਤਿਸ਼ਬਾਜੀ ਆਦਿ ਬਨਾਉਣ, ਸਟੋਰ ਕਰਨ ਅਤੇ ਖਰੀਦਣ/ਵੇਚਣ ਨੂੰ ਨਿਯਮਤ ਕਰਨਾ ਅਤਿ ਜਰੂਰੀ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਵੱਖ-ਵੱਖ ਥਾਵਾਂ ਤੇ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ, ਜਿਸ ਵਿਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖਤਰਨਾਕ ਹੁੰਦਾ ਹੈ। ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਇਹ ਵਾਤਾਵਰਣ ਅਤੇ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਨਜਾਕਤ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਨਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਸ ਤੋਂ ਇਲਾਵਾ ਪਟਾਖਿਆਂ ਦੀ ਵੇਚਣ/ਖ੍ਰੀਦਣ ਲਈ ਸਮੂਹ ਉਪ ਮੰਡਲ ਮੈਜਿਸਟਰੇਟ, ਜਿਲ੍ਹਾ ਗੁਰਦਾਸਪੁਰ ਅਪਣੇ-ਅਪਣੇ ਅਧਿਕਾਰ ਖੇਤਰ ਵਿੱਚ ਸੁਰੱਖਿਅਤ ਥਾਵਾਂ ਨਿਰਧਾਰਤ ਕਰਨਗੇ।
ਸਬੰਧਤ ਉੱਪ ਮੰਡਲ ਮੈਜਿਸਟਰੇਟ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜ਼ੀ ਦੀ ਖ੍ਰੀਦ ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ। ਪਟਾਖਿਆਂ ਦੀ ਵੇਚ/ਖ੍ਰੀਦ ਵਾਲੀਆਂ ਜਗ੍ਹਾਵਾਂ ਨੂੰ 'ਨਾਨ-ਸਮੋਕਿੰਗ' (NO SMOKING) ਏਰੀਆਂ ਘੋਸ਼ਿਤ ਕੀਤਾ ਜਾਦਾ ਹੈ। ਸਾਇਲੈਂਸ ਜੋਨ ਜਿਵੇਂ ਕਿ ਵਿਦਿਅਕ ਸੰਸਥਾਵਾਂ, ਹਸਪਤਾਲਾ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜਦੀਕ ਪਟਾਖੇ ਅਤੇ ਆਤਿਸਬਾਜੀ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ।ਪੰਜਾਬ ਸਰਕਾਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ ਪਾਸੋਂ ਪ੍ਰਾਪਤ ਹੋਏ ਪੱਤਰ ਨੰਬਰ 449(1-7) ਮਿਤੀ: 01.10.2026 ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਆਦੇਸ਼ਾਂ ਅਨੁਸਾਰ ਦੀਵਾਲੀ ਵਾਲੇ ਦਿਨ ਮਿਤੀ 8.11.2026 ਸਮਾਂ ਰਾਤ 08:00 ਵਜੇ ਤੋਂ ਲੈਕੇ ਰਾਤ 10:00 ਵਜੇ ਤੱਕ, ਗੁਰਪੁਰਬ ਵਾਲੇ ਦਿਨ ਮਿਤੀ 24.11.2026, 01 ਘੰਟੇ ਲਈ ਸਵੇਰੇ 04:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਅਤੇ 01 ਘੰਟੇ ਲਈ ਰਾਤ 09:00 ਵਜੇ ਤੋਂ ਲੈਕੇ 10:00 ਵਜੇ ਤੱਕ ਅਤੇ ਕ੍ਰਿਸਮਿਸ ਵਾਲੇ ਦਿਨ ਮਿਤੀ 25-26, ਦਸੰਬਰ 2026 ਦੇ ਮੌਕੇ ਤੇ ਰਾਤ 11:55 PM ਤੋਂ ਲੈਕੇ 12:30 AM. ਅਤੇ ਨਵੇਂ ਸਾਲ ਤੇ ਮਿਤੀ 31 ਦਸੰਬਰ 2026 ਤੋਂ 01 ਜਨਵਰੀ 2027 ਤੱਕ ਰਾਤ 11:55 PM ਤੋਂ 12:30 AM ਤੱਕ ਪਟਾਕੇ ਚਲਾਏ ਜਾ ਸਕਣਗੇ। ਇਸਤੋਂ ਇਲਾਵਾ ਪਟਾਕੇ ਚਲਾਉਣ ਦੇ ਸਮੇਂ ਵਿੱਚ ਮਾਨਯੋਗ ਸੁਪਰੀਮ ਕੋਰਟ,ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸ ਤਬਦੀਲੀ ਅਨੁਸਾਰ ਹੀ ਪਟਾਕੇ ਚਲਾਏ ਜਾ ਸਕਣਰੀ ਜਿਸ ਸਬੰਧੀ ਵੱਖਰੇ ਤੌਰ ਪਰ ਕੋਈ ਹੁਕਮ ਜਾਰੀ ਨਹੀਂ ਕੀਤਾ ਜਾਵੇਗਾ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵੱਲੋ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਆਮ ਬਜਾਰ ਵਿਚ ਪੰਜਾਬ ਸਰਕਾਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਹ ਹੁਕਮ ਮਿਤੀ 30 ਅਕਤੂਬਰ ਤੋਂ ਲੈ ਕੇ ਮਿਤੀ 2 ਜਨਵਰੀ 2027 ਤੱਕ ਲਾਗੂ ਰਹੇਗਾ।