ਐਡਵੋਕੇਟ ਲੇਖਪ੍ਰੀਤ ਸਿੰਘ ਵੱਲੋਂ ਭੁੱਚੋ ਮੰਡੀ ਹਲਕੇ ਦੇ ਪਿੰਡ ਨਾਥਪੁਰਾ ਵਿੱਚ ਵਰਕਰ ਮਿਲਣੀ 4 ਨਵੰਬਰ ਨੂੰ
ਅਸ਼ੋਕ ਵਰਮਾ
ਬਠਿੰਡਾ, 3 ਨਵੰਬਰ 2026 : ਆਉਣ ਵਾਲੀਆਂ ਚੋਣਾਂ ਮੌਕੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰ ਐਡਵੋਕੇਟ ਲੇਖਪ੍ਰੀਤ ਸਿੰਘ ਵੱਲੋਂ ਬੁੱਧਵਾਰ 4 ਨਵੰਬਰ ਨੂੰ ਸਵੇਰੇ 10:00 ਵਜੇ ਗ੍ਰੀਨ ਫੀਲਡ ਰਿਜ਼ੋਰਟ, ਨਥਾਣਾ-ਭਗਤਾ ਰੋਡ, ਨਾਥਪੁਰਾ ਵਿਖੇ ਭੁੱਚੋ ਮੰਡੀ ਹਲਕੇ ਦੀ ਮੀਟਿੰਗ ਕੀਤੀ ਜਾ ਰਹੀ ਹੈ। ਇਸਦਾ ਉਦੇਸ਼ ਮੰਡੀ ਦੇ ਵਰਕਰਾਂ, ਵਲੰਟੀਅਰਾਂ ਅਤੇ ਪਾਰਟੀ ਅਧਿਕਾਰੀਆਂ ਨੂੰ ਇਕੱਠਾ ਕਰਨਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਲੇਖਪ੍ਰੀਤ ਸਿੰਘ ਨੇ ਹਲਕੇ ਦੇ ਸਾਰੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ। ਐਡਵੋਕੇਟ ਲੇਖਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਤੋਂ ਹੀ ਵਰਕਰਾਂ ਅਤੇ ਵਲੰਟੀਅਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਇਸ ਉਮੀਦ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਸੀ ਏਕਤਾ, ਚਰਚਾ ਅਤੇ ਸਾਰੇ ਸਾਥੀਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭੁੱਚੋ ਮੰਡੀ ਹਲਕੇ ਦੇ ਹਰੇਕ ਵਰਕਰ ਨੂੰ ਇੱਕ ਪਲੇਟਫਾਰਮ 'ਤੇ ਲਿਆਉਣਾ, ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਸੁਣਨਾ ਅਤੇ ਭਵਿੱਖ ਵਿੱਚ ਭੁੱਚੋ ਮੰਡੀ ਹਲਕੇ ਦੇ ਵਿਕਾਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਾਂਝੇ ਤੌਰ 'ਤੇ ਰਣਨੀਤੀ ਤਿਆਰ ਕਰਨਾ ਹੈ।