ਡੇਅਰੀ ਵਿਕਾਸ ਵਿਭਾਗ ਵੱਲੋਂ ਸਕੀਮਾਂ, ਸਬਸਿਡੀਆਂ ਅਤੇ ਬੀਮੇ ਸਬੰਧੀ ਦਿੱਤੀ ਗਈ ਜਾਣਕਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 5 ਨਵੰਬਰ ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਤਲਵੰਡੀ ਹਿੰਦੂਆਂ ਬਲਾਕ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮਾਂ ਸਬੰਧੀ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ।
ਕੈਂਪ ਵਿਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ, ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ।
ਇਸ ਮੌਕੇ ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਇੰਸਪੈਕਟਰ ਅਨੂੰ ਕਰਨ ਭਗਤ ਅਤੇ ਅਨਾਮਿਕਾ ਸ਼ਰਮਾ,ਡਾ ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ,ਬਲਕਾਰ ਸਿੰਘ ਮਿਲਕਫੇਡ, ਕਮਲ ਕਿਸ਼ੋਰ ਨਿਊਟਰਾਂਟਾ ਕੰਪਨੀ, ਪਿੰਡ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਅਗਾਂਹਵਧੂ ਦੁੱਧ ਉਤਪਾਦਕ ਹਾਜ਼ਰ ਸਨ।