ਥਾਣਾ ਮੁਖੀ ਬਲਵੀਰ ਸਿੰਘ ਬਣੇ ਇੰਸਪੈਕਟਰ
ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਸਟਾਰ ਲਗਾ ਕੇ ਦਿੱਤੀ ਵਧਾਈ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ ( ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਸ਼ੁਭਮ ਅਗਰਵਾਲ ਵੱਲੋਂ ਬਸੀ ਪਠਾਣਾਂ ਦੇ ਥਾਣਾ ਮੁਖੀ ਬਲਵੀਰ ਸਿੰਘ ਨੂੰ ਤਰੱਕੀ ਮਿਲਣ ’ਤੇ ਉਨ੍ਹਾਂ ਦੇ ਮੋਢਿਆਂ ’ਤੇ ਇੰਸਪੈਕਟਰ ਦੇ ਸਟਾਰ ਲਗਾ ਕੇ ਵਧਾਈ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਬਲਵੀਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਨੂੰ ਹੋਰ ਵੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ।
ਪੁਲਿਸ ਵਿਭਾਗ ਵਿੱਚ ਇਮਾਨਦਾਰ, ਮਿਹਨਤੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਅਧਿਕਾਰੀ ਵਜੋਂ ਜਾਣੇ ਜਾਂਦੇ ਬਲਵੀਰ ਸਿੰਘ ਨੇ ਆਪਣੀ ਪੁਲਿਸ ਸੇਵਾ ਦੌਰਾਨ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਡਿਊਟੀ ਨਿਭਾਈ ਹੈ। ਉਨ੍ਹਾਂ ਵੱਲੋਂ ਹਰ ਜ਼ਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਕਾਰਨ ਵਿਭਾਗ ਅਤੇ ਇਲਾਕੇ ਵਿੱਚ ਉਨ੍ਹਾਂ ਦੀ ਚੰਗੀ ਪਛਾਣ ਬਣੀ ਹੋਈ ਹੈ।
ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਬਲਵੀਰ ਸਿੰਘ ਨੂੰ ਪੁਲਿਸ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ, ਸਾਥੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।