ਡੇਅਰੀ ਵਿਕਾਸ ਵਿਭਾਗ ਵੱਲੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ,10 ਨਵੰਬਰ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਗੁਰਚਰਨ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਵਿਖੇ ਵਾਰਡ ਨੰਬਰ 4 ਕਲਾਨੌਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਘਰਾਂ ਵਿੱਚ ਵਰਤੇ ਜਾਂਦੇ ਦੁੱਧ ਦੀ ਕੁਆਲਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਕੁੱਲ 19 ਸੈਂਪਲ ਲਏ ਗਏ। ਇਹਨਾਂ ਵਿੱਚੋਂ 09 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਅਤੇ 10 ਸੈਂਪਲ ਮਿਆਰਾ ਅਨੁਸਾਰ ਪਾਏ ਗਏ। ਇਹਨਾਂ ਵਿੱਚ ਕੋਈ ਵੀ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ। ਇਸ ਕੈਂਪ ਦੇ ਸੈਂਪਲ ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ ਅਤੇ ਡੇਅਰੀ ਇੰਸਪੈਕਟਰ ਸ਼ੇਰ ਸਿੰਘ, ਕਰਨ ਭਗਤ ਨੇ ਟੈਸਟ ਕੀਤੇ।
ਇੰਸਪੈਕਟਰ ਬਰਜਿੰਦਰ ਸਿੰਘ
ਨੇ ਵਿਭਾਗੀ ਟੀਮ ਵਲੋਂ ਕਲੋਨੀ ਨਿਵਾਸੀਆਂ ਨੂੰ ਚੰਗੀ ਕੁਆਲਟੀ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਗਿਆ।