ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ -ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਹਸਪਤਾਲਾਂ , ਦਫਤਰਾਂ ਅਤੇ ਕਲੀਨਿਕਾਂ ਤੇ ਕੀਤੀ ਚੈਕਿੰਗ
ਗੁਰਪ੍ਰੀਤ ਸਿੰਘ ਜਖਵਾਲੀ
ਫਤਿਹਗੜ੍ਹ ਸਾਹਿਬ 13 ਨਵੰਬਰ 2026:-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਅਨਿਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਅਗਵਾਈ ਹੇਠ ਜ਼ਿਲ੍ਹੇ ਅਧੀਨ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿੱਚ ਡੇਂਗੂ ਸਬੰਧੀ ਚੈਕਿੰਗ ਕੀਤੀ ਗਈ l ਜਿਲਾ ਐਪੀਡਮੋਲੋਜਿਸਟ ਡਾ.ਪ੍ਰਭਜੋਤ ਕੌਰ ਵੱਲੋਂ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ, ਸੇਵਾ ਕੇਂਦਰ ,ਜਿਲਾ ਹਸਪਤਾਲ ,ਐਸਡੀਐਮ ਦਫਤਰ ਅਤੇ ਬਚਤ ਭਵਨ , ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ ਵੱਲੋਂ ਜਿਲਾ ਕਚਹਿਰੀਆਂ, ਡੀਸੀ ਕੰਪਲੈਕਸ,ਪੰਥ ਰਤਨ ਬਾਬਾ ਹਰਬੰਸ ਸਿੰਘ ਚੈਰੀਟੇਬਲ ਹਸਪਤਾਲ, ਐਪੀਡਿਮਾਲੋਜਿਸਟ ਡਾ ਸੁਭਮ ਸੂਰੀ ਵੱਲੋਂ ਬਿਥਰ ਹਸਪਤਾਲ ਪੀਡਲਿਯੂਡੀ ਦਫਤਰ ਕਨਸਟਰਕਸ਼ਨ ਡਿਵੀਜ਼ਨ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੁਆਰਾ ਆਪੋ ਆਪਣੇ ਖੇਤਰਾਂ ਵਿੱਚ ਡੇਂਗੂ ਵਿਰੋਧੀ ਟੀਮਾਂ ਅਤੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ l ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ l ਜਿਲਾ ਐਪੀਡਿਮੋਲੋਜਿਸਟ ਡਾ ਪ੍ਰਭਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਸਾਫ ਸਫਾਈ ਅਤੇ ਡੇਂਗੂ ਰੋਕਥਾਮ ਪ੍ਰਤੀ ਜਾਗਰੂਕ ਰਹਿ ਕੇ ਚੌਕਸ ਰਹਿਣਾ ਹੈ l ਉਹਨਾਂ ਕਿਹਾ ਕਿ ਘਰਾਂ ਦੇ ਆਸ ਪਾਸ ਅਤੇ ਘਰਾਂ ਵਿੱਚ ਮੌਜੂਦ ਕੂਲਰਾਂ,ਗਮਲਿਆਂ, ਟੁੱਟੇ ਭੱਜੇ ਬ, ਫਰਿਜ ਦੀਆਂ ਟਰੇਆ ਅਤੇ ਟਾਇਰਾਂ ਵਿੱਚ ਪਾਣੀ ਜਮਾ ਨਾ ਹੋਣ ਦਿੱਤਾ ਜਾਵੇ l ਉਹਨਾਂ ਦੱਸਿਆ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁਕਰਵਾਰ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਊ ਕਰੀਮਾਂ ਦਾ ਇਸਤੇਮਾਲ ਅਤੇ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ । ਓਹਨਾਂ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਡੇਂਗੂ ਤੋਂ ਬਚਾਅ , ਇਸਦੇ ਚਿੰਨ, ਨਿਸ਼ਾਨੀਆਂ, ਲੱਛਣਾਂ ਅਤੇ ਇਸ ਦੇ ਇਲਾਜ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਮੌਕੇ ਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ,ਮਲਟੀਪਰਪਜ ਹੈਲਥ ਵਰਕਰ ਜਗਰੂਪ ਸਿੰਘ, ਚਰਨਜੀਤ ਵਰਮਾ,ਲਖਬੀਰ ਕੁਮਾਰ , ਇਨਸੈਕਟ ਕੁਲੈਕਟਰ ਮਨਦੀਪ ਕੌਰ, ਬਰੀਡ ਚੈੱਕਰ ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ।