ਕੋਮਲ ਮਿੱਤਲ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਰੂਪਨਗਰ, 16 ਨਵੰਬਰ : 2014 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਕੋਮਲ ਮਿੱਤਲ ਨੇ ਕੁੱਝ ਦਿਨ ਪਹਿਲਾਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ , ਉਨ੍ਹਾਂ ਨੇ ਸ੍ਰੀ ਅਦਿੱਤਿਆ ਡੇਚਲਵਾਲ ਦੀ ਥਾਂ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਨਿਯੁਕਤੀ ਡਿਪਟੀ ਕਮਿਸ਼ਨਰ ਮੋਹਾਲੀ ਵਜੋਂ ਕੀਤੀ ਗਈ ਹੈ
ਸ੍ਰੀਮਤੀ ਕੋਮਲ ਮਿੱਤਲ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਪ੍ਰਸ਼ਾਸਨਿਕ ਤਜਰਬੇ ਦੌਰਾਨ ਉਹ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਧੀਕ ਸਕੱਤਰ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਉਪ ਮੰਡਲ ਮੈਜਿਸਟ੍ਰੇਟ, ਮੁਕੇਰੀਆਂ ਸਮੇਤ ਵੱਖ-ਵੱਖ ਅਹਿਮ ਪ੍ਰਸ਼ਾਸਨਿਕ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ
ਅਹੁਦਾ ਸੰਭਾਲਣ ਮੌਕੇ ਸ੍ਰੀਮਤੀ ਕੋਮਲ ਮਿੱਤਲ ਨੇ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ , ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਸ੍ਰੀਮਤੀ ਕੋਮਲ ਮਿੱਤਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ , ਇਸ ਮੌਕੇ ਉਨ੍ਹਾਂ ਦਾ ਸਵਾਗਤ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੀਤਾ ਗਿਆ