ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਬੱਚਿਆਂ ਦਾ ਕੀਤਾ ਗਿਆ ਟੀਕਾਕਰਨ
ਰੋਹਿਤ ਗੁਪਤਾ
ਗੁਰਦਾਸਪੁਰ 17 ਨਵੰਬਰ
ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਟੀਕਾਕਰਨ ਮੁਹਿੰਮ( 17ਤੋਂ 20 ਨਵੰਬਰ)ਦੌਰਾਨ ਜਿਲੇ ਵਿੱਚ ਟੀਕਾਕਰਨ ਕੈਂਪ ਲਗਾਏ ਗਏ।
ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਬੱਚਿਆਂ ਨੂੰ ਘਾਤਕ ਬੀਮਾਰੀਆਂ ਤੋਂ ਸੁਰੱਖਿਅਤ ਰੱਖਣ ਦੇ ਮਨੋਰਥ ਨਾਲ ਸਿਹਤ ਵਿਭਾਗ ਲਗਾਤਾਰ ਯਤਨਸ਼ੀਲ ਹੈ ਅਤੇ ਇਸਦੇ ਮੱਦੇਨਜ਼ਰ 17 ਤੋਂ 20 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ ਹੈ। ਪੂਰੇ ਜ਼ਿਲ੍ਹੇ ’ਚ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਟੀਕਾਕਰਨ ਕੈਂਪ ਲਗਾਏ ਗਏ ਹਨ। ਉਨਾਂ ਦੱਸਿਆ ਕਿ ਜਿਹੜੇ ਬੱਚੇ ਨਿਯਮਤ ਟੀਕਾਕਰਨ ਦੌਰਾਨ ਟੀਕਾਕਰਨ ਤੋਂ ਵਾਂਝੇ ਵਾਂਝੇ ਰਹਿ ਗਏ ਸਨ , ਉਹਨਾਂ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ ਇਹ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ। ਸਰਕਾਰੀ ਟੀਕਾਕਰਨ ਸਾਰਣੀ ਅਨੁਸਾਰ ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾ ਕੇ ਯੋਗ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀ ਗਈ ਹੈ। ਵਿਸ਼ੇਸ਼ ਤੌਰ ਤੇ ਉੱਚ ਜ਼ੋਖਮ ਵਾਲੇ ਖੇਤਰਾਂ ਜਿਵੇਂ ਕਿ ਸਰਹੱਦੀ ਪਿੰਡ ਪ੍ਰਵਾਸੀ ਮਜ਼ਦੂਰਾਂ ਦੀਆਂ ਬਸਤੀਆਂ, ਇੱਟਾਂ ਦੇ ਭੱਠੇ ਉਸਾਰੀ ਅਧੀਨ ਥਾਵਾਂ ਅਤੇ ਸ਼ਹਿਰੀ ਸਲੱਮ ਏਰੀਆ ਤੇ ਵੱਧ ਫੋਕਸ ਰੱਖਿਆ ਜਾ ਰਿਹਾ ਹੈ।
ਜਿਲਾ ਟੀਕਾਕਰਨ ਅਫ਼ਸਰ ਡਾਕ੍ਟਰ ਭਾਵਨਾ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈਂਦੇ ਹੋਏ ਆਪਣੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਵਾਉਣ।