ਮਾਸਟਰ ਗਿਆਨ ਸਿੰਘ ਸੰਘਾ ਦੀ ਬਰਸੀ ਮੌਕੇ ਆਸ਼ਾ ਵਰਕਰ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 18 ਨਵੰਬਰ 2026- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ 20 ਨਵੰਬਰ ਨੂੰ ਪਿੰਡ ਸ਼ਹਾਬ ਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਮਨਾਈ ਜਾ ਰਹੀ ਬਰਸੀ ਮੌਕੇ ਡੈਮੋ੍ਰੇਟਿਕ ਆਸ਼ਾ ਵਰਕਰ ਅਤੇ ਫਸਿਲੀਟੇਟਰ ਐਸੋਸੀਏਸ਼ਨ ਭਰਵੀਂ ਸ਼ਮੂਲੀਅਤ ਕਰੇਗੀ। ਮੀਟਿੰਗ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਕੁੰਤਲਾ ਸਰੋਏ ਨੇ ਦੱਸਿਆ ਕਿ ਮਾਸਟਰ ਗਿਆਨ ਸਿੰਘ ਸੰਘਾ ਕਿਸਾਨਾਂ ਮਜਦੂਰਾਂ ਦੇ ਵੱਡੇ ਆਗੂ ਹੋਣ ਤੋਂ ਇਲਾਵਾ ਮੁਲਾਜ਼ਮ ਵਰਗ ਦੇ ਵੀ ਵੱਡੇ ਆਗੂ ਸਨ, ਜਿਹਨਾਂ ਨੇ ਆਪਣੀ ਸਾਰੀ ਜਿੰਦਗੀ ਲੋਕ ਹਿੱਤਾਂ ਲਈ ਕੁਰਬਾਨ ਕੀਤੀ। ਇਸ ਮੀਟਿੰਗ ਵਿਚ ਗੀਤਾ,ਰਾਜਵਿੰਦਰ ਕੌਰ ਕੱਟ,ਜਸਵਿੰਦਰ ਕੌਰ ਗੁਣਾਚੌਰ, ਊਸ਼ਾ ਰਾਣੀ, ਨੀਲਮ ਰਾਣੀ ਅਤੇ ਰਾਜਵਿੰਦਰ ਕੌਰ ਆਗੂ ਵੀ ਮੌਜੂਦ ਸਨ।