ਹਰਦਿਆਲ ਕੰਬੋਜ਼ ਨੂੰ ਵਧਾਈ ਦਿੰਦੇ ਹੋਏ ਇਲਾਕਾ ਨਿਵਾਸੀ
ਰਾਜਪੁਰਾ 21 ਨਵੰਬਰ 2026 : ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੇ ਰਾਜਪੁਰਾ ਹਲਕੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ , ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ, ਜਿਨ੍ਹਾਂ ਵਿੱਚ ਮਾਤਾਵਾਂ, ਭੈਣਾਂ ਅਤੇ ਭਰਾ ਸ਼ਾਮਲ ਸਨ , ਹਰਦਿਆਲ ਸਿੰਘ ਕੰਬੋਜ ਦੇ ਦਫ਼ਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਆਪਣਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਦਿੱਤਾ , ਇਸ ਮੌਕੇ ਲੋਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਦਫ਼ਤਰ ਵਿਖੇ ਪਹੁੰਚੇ ਸਮਰਥਕਾਂ ਨੇ ਹਰਦਿਆਲ ਸਿੰਘ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਆਪਣਾ ਸਾਥ ਤੇ ਸਮਰਥਨ ਪ੍ਰਗਟਾਇਆ
ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਰਾਜਪੁਰਾ ਦੇ ਲੋਕਾਂ ਵੱਲੋਂ ਮਿਲਿਆ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਲਈ ਬੇਹੱਦ ਅਹਿਮ ਹੈ , ਲੋਕਾਂ ਦੇ ਇਸ ਭਰਪੂਰ ਸਾਥ ਨੇ ਉਨ੍ਹਾਂ ਦਾ ਹੌਸਲਾ ਹੋਰ ਵਧਾਇਆ ਹੈ , ਉਨ੍ਹਾਂ ਕਿਹਾ ਕਿ ਉਹ ਸਮੂਹ ਸਾਥੀਆਂ ਦੇ ਦਿਲੋਂ ਧੰਨਵਾਦੀ ਹਨ , ਜਿਨ੍ਹਾਂ ਨੇ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਖੁਸ਼ੀ ਵਿੱਚ ਸ਼ਮੂਲੀਅਤ ਕੀਤੀ
ਇਸ ਦੌਰਾਨ ਰਾਜਪੁਰਾ ਦੇ ਲੋਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਅਤੇ ਲੱਡੂ ਵੰਡ ਕੇ ਮਨਾਈ ਗਈ ਖੁਸ਼ੀ ਚਰਚਾ ਦਾ ਵਿਸ਼ਾ ਬਣੀ ਰਹੀ