SSP ਕੰਵਲਪ੍ਰੀਤ ਸਿੰਘ ਚਾਹਲ ਲੋਕਾਂ ਨੂੰ ਮੋਬਾਈਲ ਫੋਨ ਸੌਂਪਦੇ ਹੋਏ
ਦੀਦਾਰ ਗੁਰਨਾ
ਅੰਮ੍ਰਿਤਸਰ 21 ਨਵੰਬਰ 2026 : ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ , ਪੁਲਿਸ ਵੱਲੋਂ CEIR (ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ) ਹੈਲਪ ਡੈਸਕ ਦੀ ਮਦਦ ਨਾਲ ਗੁੰਮ ਹੋਏ 500 ਮੋਬਾਈਲ ਫੋਨ ਲੱਭ ਕੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 1 ਕਰੋੜ ਰੁਪਏ ਦੱਸੀ ਗਈ ਹੈ
ਇਸ ਸਬੰਧੀ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬਰਾਮਦ ਕੀਤੇ ਗਏ ਸਾਰੇ 500 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ , ਆਪਣੇ ਗੁੰਮ ਹੋਏ ਮੋਬਾਈਲ ਫੋਨ ਵਾਪਸ ਮਿਲਣ 'ਤੇ ਲੋਕਾਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ , ਇਸ ਮੌਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਿਹਾ ਕਿ ਲੋਕਾਂ ਦੀ ਸੇਵਾ, ਸੁਰੱਖਿਆ ਅਤੇ ਸਹੂਲਤ ਲਈ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ , ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਜਿਹੀਆਂ ਕੋਸ਼ਿਸ਼ਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੁਹਰਾਇਆ ਕਿ ਲੋਕਾਂ ਦੀ ਸੇਵਾ ਅਤੇ ਸਹਾਇਤਾ ਲਈ ਪੁਲਿਸ ਹਮੇਸ਼ਾ ਵਚਨਬੱਧ ਹੈ