SSP ਗੁਰਬੰਸ ਸਿੰਘ ਬੈਂਸ ਵੱਲੋਂ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਰੀਦਕੋਟ 22 ਨਵੰਬਰ 2026 : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ , ਇਸੇ ਲੜੀ ਤਹਿਤ ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਵੱਲੋਂ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਵਿਸ਼ੇਸ਼ ਪੁਲਿਸ ਨਾਕਿਆਂ ਦੀ ਚੈਕਿੰਗ ਕਰਕੇ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ, ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਅਤੇ ਡਿਊਟੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ , ਇਸ ਮੌਕੇ ਐਸ.ਐਸ.ਪੀ. ਵੱਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਪਾਰਟੀਆਂ ਨੂੰ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਸ਼ੱਕੀ ਆਵਾਜਾਈ ’ਤੇ ਤਿੱਖੀ ਨਜ਼ਰ ਰੱਖਣ ਅਤੇ ਡਿਊਟੀ ਦੌਰਾਨ ਪੂਰੀ ਚੌਕਸੀ ਤੇ ਸੁਚੇਤਤਾ ਵਰਤਣ ਦੇ ਨਿਰਦੇਸ਼ ਦਿੱਤੇ ਗਏ , ਉਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸਰਗਰਮੀ ਨਾਲ ਨਿਭਾਉਣ ਲਈ ਕਿਹਾ
ਫਰੀਦਕੋਟ ਪੁਲਿਸ ਨੇ ਕਿਹਾ ਕਿ ਰਾਤ ਸਮੇਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਅਪਰਾਧਿਕ ਤੱਤਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਦੀ ਗਸ਼ਤ ਅਤੇ ਨਾਕਾਬੰਦੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ , ਫ਼ਰੀਦਕੋਟ ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ