ਡਾਇਰੈਕਟਰ ਜਨਗਣਨਾ ਵਿਭਾਗ ਪੰਜਾਬ ਨੇ ਆਪਣੇ ਮਾਤਾ ਦੀ ਕਰਵਾਈ ਸਵੈ-ਗਣਨਾ
ਕਿਹਾ ਜਨਗਣਨਾ ਟੀਮਾਂ ਦਾ ਦਿੱਤਾ ਜਾਵੇ ਵੱਧ ਤੋਂ ਵੱਧ ਸਾਥ
ਅਸ਼ੋਕ ਵਰਮਾ
ਬਠਿੰਡਾ, 24 ਨਵੰਬਰ 2026 :ਅੱਜ ਡਾਇਰੈਕਟਰ ਜਨਗਣਨਾ ਪੰਜਾਬ ਡਾ ਨਵਜੋਤ ਕੌਰ ਖੋਸਾ , ਨੇ ਜ਼ਿਲ੍ਹਾ ਬਠਿੰਡਾ ਦੇ ਦੌਰਾ ਦੌਰਾਨ ਆਪਣੀ ਮਾਤਾ ਜੀ ਦੀ ਸਵੈ-ਗਣਨਾ ਕਰਵਾਈ ਅਤੇ ਜ਼ਿਲ੍ਹਾ ਬਠਿੰਡਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਗਿਣਤੀ ਵਿੱਚ ਸਵੈ-ਗਣਨਾ ਦੀ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਸਵੈ ਗਣਨਾ ਕਰਨ ਲਈ ਪੋਰਟਲ se.census.gov.in 'ਤੇ ਜਾ ਕਿ ਆਪਣੀ ਸਵੈ-ਗਣਨਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਜੇਕਰ ਕੋਈ ਸਵੈ-ਗਣਨਾ ਕਰਨ ਤੋਂ ਵਾਂਝੇ ਰਹਿ ਜਾਂਦਾ ਹੈ ਤਾਂ ਜਿਲ੍ਹਾ ਬਠਿੰਡਾ ਦੇ ਗਿਣਤੀਕਾਰ ਤੁਹਾਡੇ ਘਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਤੁਹਾਡੀ ਗਨਣਾ ਕਰਨ ਲਈ ਵੀ ਆਉਣਗੇ।
ਇਸ ਮੌਕੇ ਡਾਇਰੈਕਟਰ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਜਨਗਣਨਾ ਸੈੱਲ ਦੀ ਟੀਮ ਨਾਲ ਮੁਲਾਕਾਤ ਕੀਤੀ ਗਈ ਅਤੇ ਟੀਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ ਮੈਡਮ ਪੂਨਮ ਸਿੰਘ ਨੇ ਡਾਇਰੈਕਟਰ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਜਨਗਣਨਾ ਸੈੱਲ ਦੇ ਇੰਚਾਰਜ ਸ੍ਰੀ ਹਰਵਿੰਦਰ ਸਿੰਘ, ਫੀਲਡ ਟ੍ਰੇਨਰ ਸ੍ਰੀ ਲਖਵਿੰਦਰ ਸਿੰਘ ਅਤੇ ਸ੍ਰੀ ਕੁਲਵੀਰ ਸਿੰਘ, ਤਹਿਸੀਲ ਬਠਿੰਡਾ ਦੇ ਟੈਕਨੀਕਲ ਸਹਾਇਕ ਸ੍ਰੀ ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।