DSP ਹਰਤੇਸ਼ ਕੌਸ਼ਿਕ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਰਾਜਪੁਰਾ 24 ਨਵੰਬਰ 2026 : ਰਾਜਪੁਰਾ ਦੇ ਨਵੇਂ ਡੀ.ਐੱਸ.ਪੀ ਵਜੋਂ ਹਰਤੇਸ਼ ਕੌਸ਼ਿਕ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ , ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ , ਹਰਤੇਸ਼ ਕੌਸ਼ਿਕ ਨੂੰ ਡੀ.ਐੱਸ.ਪੀ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਡੀ.ਐੱਸ.ਪੀ. ਸਬ-ਡਵੀਜ਼ਨ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ ,
ਨਵੇਂ ਡੀ.ਐੱਸ.ਪੀ. ਹਰਤੇਸ਼ ਕੌਸ਼ਿਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਜਪੁਰਾ ਖੇਤਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਉਹਨਾਂ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ , ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ