DSP ਬਿਕਰਮਜੀਤ ਘੁੰਮਣ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਨਾਭਾ 24 ਨਵੰਬਰ 2026 : ਨਾਭਾ ਦੇ ਨਵੇਂ ਡੀ.ਐੱਸ.ਪੀ ਵਜੋਂ ਬਿਕਰਮਜੀਤ ਸਿੰਘ ਘੁੰਮਣ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ , ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ , ਬਿਕਰਮਜੀਤ ਘੁੰਮਣ ਨੂੰ ਡੀ.ਐੱਸ.ਪੀ ਅਮਲੋਹ ਤੋਂ ਬਦਲ ਕੇ ਡੀ.ਐੱਸ.ਪੀ. ਸਬ-ਡਵੀਜ਼ਨ ਨਾਭਾ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ ,
ਨਵੇਂ ਡੀ.ਐੱਸ.ਪੀ ਬਿਕਰਮਜੀਤ ਘੁੰਮਣ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਾਭਾ ਖੇਤਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਉਹਨਾਂ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ , ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ