ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜਖਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 24 ਨਵੰਬਰ 2026:- ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਿੰਡ ਜਖਵਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਫ਼ਤਹਿਗੜ੍ਹ ਸਾਹਿਬ ਤੋਂ ਹੈੱਡ ਗ੍ਰੰਥੀ ਗਿਆਨੀ ਅੱਤਰ ਸਿੰਘ ਦਲੇਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਨਾਲ ਸਬੰਧਤ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਸਮਾਗਮ ਦੌਰਾਨ ਗੁਰੂਘਰ ਵਿੱਚ ਵੱਡੀ ਗਿਣਤੀ ਵਿੱਚ ਗੁਰੂ ਪਿਆਰੀ ਸੰਗਤ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਜਖਵਾਲੀ ਅਤੇ ਸਮੂਹ ਪਿੰਡ ਵਾਸੀ ਵੀ ਹਾਜ਼ਰ ਸਨ। ਸਰਪੰਚ ਗੁਰਦੀਪ ਸਿੰਘ ਜਖਵਾਲੀ ਅਤੇ ਅਜਾਇਬ ਸਿੰਘ ਜਖਵਾਲੀ ਵੱਲੋਂ ਗੁਰੂਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਚ ਨਰੰਗ ਸਿੰਘ, ਰਵਿੰਦਰ ਸਿੰਘ ਮੋਨੂੰ, ਖ਼ਜ਼ਾਨਚੀ ਰਣਜੀਤ ਸਿੰਘ, ਪ੍ਰੇਮ ਸਿੰਘ ਗੁਰੂਘਰ ਦੇ ਸੇਵਕ, ਬਾਬਾ ਬਿੱਕਰ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਪਰਮਜੀਤ ਸਿੰਘ ਪੰਮੀ, ਦਲਵਾਰਾ ਸਿੰਘ ਵਕੀਲ, ਭੁਪਿੰਦਰ ਸਿੰਘ ਬੇਦੀ, ਜਗਦੀਸ਼ ਸਿੰਘ, ਸਤਗੁਰ ਸਿੰਘ, ਸੂਬੇਦਾਰ ਕਰਮਜੀਤ ਸਿੰਘ, ਕੁਲਵਿੰਦਰ ਸਿੰਘ ਮੈਨੇਜਰ, ਪ੍ਰਧਾਨ ਧਰਮਿੰਦਰ ਸਿੰਘ ਗੋਰਖਾ, ਸਾਬਕਾ ਪੰਚ ਮੁਖ਼ਤਿਆਰ ਸਿੰਘ, ਮੇਹਰ ਸਿੰਘ, ਸੈਕਟਰੀ ਜੀਤ ਸਿੰਘ, ਭੁਪਿੰਦਰ ਭਿੰਦੀ, ਸਕਿੰਦਰ ਸਿੰਘ, ਹਰਿੰਦਰ ਸਿੰਘ ਪ੍ਰਧਾਨ, ਹੰਸ ਰਾਜ ਕਾਲਾ, ਪਾਲੀ, ਗੁਰਪ੍ਰੀਤ ਸਿੰਘ ਖਰੋੜ, ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਿੰਡ ਵਾਸੀ ਹਾਜ਼ਰ ਸਨ।
ਸਮਾਗਮ ਦੇ ਅੰਤ ਵਿੱਚ ਸੰਗਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।