ਅਮਨੀਤ ਕੌਂਡਲ ( IPS ) DIG ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਦੇ ਹੋਏ
ਦੀਦਾਰ ਗੁਰਨਾ
ਪਟਿਆਲਾ 26 ਨਵੰਬਰ 2026 : ਆਈ.ਪੀ.ਐੱਸ. ਅਧਿਕਾਰੀ ਅਮਨੀਤ ਕੌਂਡਲ ਨੇ ਅੱਜ ਡੀਆਈਜੀ ਪਟਿਆਲਾ ਰੇਂਜ, ਪਟਿਆਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ , ਇਸ ਮੌਕੇ ਪੁਲਿਸ ਵਿਭਾਗ ਵੱਲੋਂ ਉਨ੍ਹਾਂ ਨੂੰ ਰਸਮੀ ਤੌਰ 'ਤੇ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ , ਅਹੁਦਾ ਸੰਭਾਲਣ ਮੌਕੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਅਮਨੀਤ ਕੌਂਡਲ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ , ਇੱਕ ਤਜ਼ਰਬੇਕਾਰ ਅਤੇ ਮਿਲਣਸਾਰ ਅਫ਼ਸਰ ਵਜੋਂ ਜਾਣੇ ਜਾਂਦੇ ਨੇ ਅਮਨੀਤ ਕੌਂਡਲ
ਡੀਆਈਜੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਮਨੀਤ ਕੌਂਡਲ ਪਟਿਆਲਾ ਰੇਂਜ ਅਧੀਨ ਆਉਂਦੇ ਪੁਲਿਸ ਜਿਲ੍ਹੇ ਜਿਨ੍ਹਾਂ ਵਿੱਚ ਪਟਿਆਲਾ ,ਸੰਗਰੂਰ ,ਬਰਨਾਲਾ ਅਤੇ ਮਲੇਰਕੋਟਲਾ ਨੇ ਇਨ੍ਹਾਂ ਦੀ ਨਿਗਰਾਨੀ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕਰਨਗੇ , ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ