ਭਾਜਪਾ ਆਗੂ ਸਰਬਜੀਤ ਸਿੰਘ ਮੱਖਣ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 26 ਨਵੰਬਰ 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੜ ਹੋਏ ਇਤਿਹਾਸਕ ਗੱਠਜੋੜ ਦਾ ਭਾਜਪਾ ਆਗੂ ਸਰਬਜੀਤ ਸਿੰਘ ਮੱਖਣ ਨੇ ਭਰਵਾਂ ਸਵਾਗਤ ਕੀਤਾ ਹੈ , ਉਨ੍ਹਾਂ ਇਸ ਫੈਸਲੇ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇੱਕ ਮਜ਼ਬੂਤ ਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ , ਇਸ ਸਬੰਧੀ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਹ ਮਜ਼ਬੂਤ ਸਾਥ 'ਖੁਸ਼ਹਾਲ ਪੰਜਾਬ' ਦੇ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇੱਕ ਸਥਿਰ, ਦੂਰਅੰਦੇਸ਼ੀ ਅਤੇ ਵਿਕਾਸਮੁਖੀ ਲੀਡਰਸ਼ਿਪ ਦੀ ਸਖ਼ਤ ਲੋੜ ਹੈ, ਜੋ ਸਿਰਫ਼ ਅਕਾਲੀ-ਭਾਜਪਾ ਗੱਠਜੋੜ ਹੀ ਦੇ ਸਕਦਾ ਹੈ
ਉਨ੍ਹਾਂ ਗੱਠਜੋੜ ਦੇ ਮੁੱਖ ਏਜੰਡੇ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਖੇਤੀਬਾੜੀ ਦੀ ਤਰੱਕੀ, ਮਿਆਰੀ ਸਿੱਖਿਆ ਦਾ ਵਿਕਾਸ, ਸਿਹਤ ਸੇਵਾਵਾਂ ਵਿੱਚ ਵੱਡਾ ਸੁਧਾਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਮੁੱਖ ਤਰਜੀਹ ਹੋਵੇਗੀ , ਸਰਬਜੀਤ ਮੱਖਣ ਨੇ ਅੱਗੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਤੋਰੇਗਾ