ਬਠਿੰਡਾ ਦਿਹਾਤੀ ਤੋਂ ਅਕਾਲੀ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਲੱਡੂਆਂ ਨਾਲ ਤੋਲਿਆ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇਂਚਾਰਜ ਜਸਕਰਨ ਸਿੰਘ ਪਟਵਾਰੀ ਨੂੰ ਪਿੰਡ ਫੁੱਲੋ ਮਿੱਠੀ ਵਿਚ ਪਿੰਡ ਵਾਸੀਆਂ ਵੱਲੋਂ ਲੱਡੂਆਂ ਨਾਲ ਤੋਲ ਕੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਪਹੁੰਚਣ 'ਤੇ ਪਿੰਡ ਦੀ ਸਮੂਹ ਪੰਚਾਇਤ, ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਬਜ਼ੁਰਗਾ, ਨੌਜਵਾਨਾਂ ਅਤੇ ਮਾਵਾਂ ਭੈਣਾਂ ਨੇ ਉਨ੍ਹਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਵੱਡੇ ਕੀਤੇ ਤੇ ਜਸਕਰਨ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਪਿੰਡ ਵਿਚ ਲੱਡੂ ਵੰਡੇ ਗਏ। ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਸਕਰਨ ਸਿੰਘ ਪਟਵਾਰੀ ਦਾ ਸਾਥ ਦੇਣ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਜਸਕਰਨ ਸਿੰਘ ਨੇ ਨਹਿਰੀ ਪਟਵਾਰੀ ਹੁੰਦਿਆਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਪਣੀ ਨੌਕਰੀ ਤੱਕ ਦਾਅ ਤੇ ਲਾ ਦਿੱਤੀ ਸੀ, ਅਜਿਹਾ ਇਮਾਨਦਾਰ ਅਤੇ ਦਲੇਰ ਆਗੂ ਹੀ ਹਲਕੇ ਦਾ ਭਲਾ ਕਰ ਸਕਦੇ ਹਨ।
ਇਸ ਮੌਕੇ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੁੱਲੋ ਮਿੱਠੀ ਵਾਸੀਆਂ ਨੇ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ, ਉਸ ਨੂੰ ਉਹ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਦੇ ਹਰ ਪਿੰਡ ਵਿਚੋ ਇਸੇ ਤਰ੍ਹਾਂ ਦਾ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ, ਨਸ਼ਿਆਂ ਦੇ ਖ਼ਾਤਮੇ ਅਤੇ ਪਿੰਡਾਂ ਦੇ ਵਿਕਾਸ ਲਈ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਆਉਣ ਉੱਤੇ ਹਲਕੇ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾਏਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸਿੰਘ ਪਥਰਾਲਾ ਯੂਥ ਪ੍ਰਧਾਨ, ਗੁਰਕੀਰਤ ਸਿੰਘ ਜੰਨੀ ਡੂੰਮਵਾਲੀ, ਭੋਲਾ ਸਿੰਘ ਜੰਗੀਰਾਣਾ, ਫਤਿਹ ਸਿੰਘ ਬਾਂਡੀ ਸਰਕਲ ਪ੍ਰਧਾਨ ਪਥਰਾਲਾ, ਡਾ. ਨਛੱਤਰ ਸਿੰਘ, ਜਗਸੀਰ ਸਿੰਘ ਪੇਪੀ ਭੁੱਲਰ, ਜਗਵਿੰਦਰ ਸਿੰਘ, ਪ੍ਰਦੀਪ ਸਿੰਘ ਹੈਪੀ, ਅਵਤਾਰ ਸਿੰਘ ਫ਼ੌਜੀ ਕੋਟਗੁਰੂ, ਬਲਕਰਨ ਸਿੰਘ ਕੋਟਗੁਰੂ ਆਦਿ ਅਕਾਲੀ ਆਗੂ ਅਤੇ ਪਿੰਡ ਵਾਸੀ ਮੌਜੂਦ ਸਨ।