ਮਾਨਸਾ ਪ੍ਰਸ਼ਾਸਨ ਨੇ ਸੰਕਟਕਾਲੀਨ ਸਥਿਤੀ ਨਾਲ ਨਿਪਟਨ ਲਈ ਮੌਕ ਡਰਿਲ ਕਰਵਾਈ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ 27 ਨਵੰਬਰ 2026:ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇਐਸ.ਡੀ.ਐਮ. ਗੁਰਕਿਰਨਦੀਪ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਨਿਪਟਨ ਸਬੰਧੀ ਜਾਣਕਾਰੀ ਦੇਣ ਲਈ ਮੌਕ ਡਰਿਲ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਡਿਪਟੀ ਕਮਾਂਡੈਂਟ ਪੰਜਾਬ ਹੋਮ ਗਾਰਡ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਕੋਈ ਵਿਦੇਸ਼ੀ ਡਰੋਨ ਹਵਾਈ ਹਮਲਾ ਹੁੰਦਾ ਹੈ ਜਾਂ ਜੰਗ ਵਰਗੀ ਸਥਿਤੀ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਗਰਿਕਾਂ ਨੂੰ ਉਚੀ ਧੁੰਨੀ ਵਾਲਾ ਸਾਇਰਨ ਵਜਾ ਕੇ ਸੁਚੇਤ ਕੀਤਾ ਜਾਂਦਾ ਹੈ ਅਤੇ ਲੋਕਾਂ ਦੀ ਹਿਫਾਜ਼ਤ ਲਈ ਸਰਕਾਰ ਦੇ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਬਿਜਲੀ ਵਿਭਾਗ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਵਿਭਾਗ ਆਦਿ ਵੱਲੋਂ ਸਥਿਤੀ ਨਾਲ ਨਿਪਟਣ ਲਈ ਜਰੂਰੀ ਕਦਮ ਚੁੱਕੇ ਜਾਂਦੇ ।
ਇਸ ਮੌਕੇ ਤੇ ਡਿਪਟੀ ਕਮਾਂਡੈਂਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਸਥਿਤੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੁੰਦੀ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਲਈ ਰੁਟੀਨ ਅਭਿਆਸ ਹੈ ਜੋ ਭਵਿੱਖ ਵਿੱਚ ਵੀ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਚੀਫ ਵਾਰਡਨ ਸੁਖਦੇਵ ਸਿੰਘ ਵਲੋਂ ਸੰਕਟਕਾਲੀਨ ਸਥਿਤੀ ਦੌਰਾਨ ਜਖਮੀਆਂ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।
ਫਾਇਰ ਬ੍ਰੀਗੇਡ, ਸਿਹਤ ਵਿਭਾਗ,ਸਿਵਲ ਡਿਫੈਂਸ, ਪੰਜਾਬ ਪੁਲਿਸ ਵਲੋਂ ਮੌਕ ਡਰਿਲ ਵਿੱਚ ਭਾਗ ਲੈ ਕੇ ਗਤੀਵਿਧੀ ਕੀਤੀਆਂ ਗਈਆਂ । ਇਸ ਮੌਕੇ ਜਿ਼ਲ੍ਹਾ ਮਾਲ ਅਫਸਰ ਲਵਪ੍ਰੀਤ ਕੌਰ, ਡੀ.ਐਸ.ਪੀ. ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ ਛਾਬੜਾ ਮੁਕਤੀਸਰ ਵੈਲਫੇਅਰ ਕਲੱਬ ਅਤੇ ਵੱਖ—ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।