ਬੱਚਿਆਂ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ: ਕਾਰਜਕਾਰੀ ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 29 ਮਈ 2025:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਚੰਗੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਜਿਲ੍ਹੇ ਦੇ ਬੱਚਿਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੱਧ ਤੋਂ ਤੋ ਵੱਧ ਉਪਰਾਲੇ ਕੀਤੇ ਜਾ ਰਹੇ। ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ ।ਉਹਨਾਂ ਦੱਸਿਆ ਕਿ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋਂ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਵਿਸ਼ੇਸ ਦੇਖਭਾਲ ਕੀਤੀ ਜਾਦੀ ਹੈ। ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆ ਦਾ ਹਰ ਤਰ੍ਹਾ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ ਅੰਜਲੀ ਬਾਂਸਲ, ਔਰਤ ਰੋਗਾਂ ਦੇ ਮਾਹਿਰ, ਮੈਡੀਕਲ ਅਫਸਰ ਹਾਜ਼ਰ ਸਨ ।