ਗੁਰੂ ਗ੍ਰੰਥ ਸਾਹਿਬ ’ਬੈਡਮਿੰਟਨ ਅਕੈਡਮੀ ਵੱਲੋਂ ਖੇਡ ਟੂਰਨਾਮੈਂਟ
*ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣੇ ਦੀ ਅਪੀਲ* ਜਸਪ੍ਰੀਤ ਸਿੰਘ ਨੋਬਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 8 ਅਗਸਤ 2025 - ਧੰਨ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਮਨਮੋਹਨ ਸਿੰਘ ਬੈਡਮਿੰਟਨ ਹਾਲ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਿਚ ਕਰਵਾਇਆ ਗਿਆ।
ਟੂਰਨਾਮੈਂਟ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਅਤੇ ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਨੋਬਲ ਹੈੱਡ ਆਫ ਅਕੈਡਮੀ ਨੇ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਛਾਣ ਦੇਣ ਲਈ ਗੁਰੂ ਗ੍ਰੰਥ ਸਾਹਿਬ ਬੈਡਮਿੰਟਨ ਅਕੈਡਮੀ ਸੁਲਤਾਨਪੁਰ ਲੋਧੀ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।