ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਭਾਰਤੀ ਮਹਿਲਾ ਟੀਮ ਬਣੀ ਵਰਲਡ ਚੈਂਪੀਅਨ
ਨਵੀਂ ਮੁੰਬਈ, 2 ਨਵੰਬਰ, 2025: ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਵਰਲਡ ਕੱਪ ਦੇ ਫਾਈਨਲ ਵਿਚ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਵਰਲਡ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤੀ ਟੀਮ ਨੇ 298 ਦੌੜਾਂ ਬਣਾਈਆਂ ਜਿਸਦੇ ਜਵਾਬ ਵਿਚ ਦੱਖਣੀ ਅਫਰੀਕਾ ਦੀ ਟੀਮ ਸਿਰਫ 246 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਭਾਰਤੀ ਟੀਮ ਦੀ ਜਿੱਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਨੂੰ ਵਧਾਈ ਦੇਣ ਵਿਚ ਦੇਸ਼ ਦੀ ਅਗਵਾਈ ਕੀਤੀ।
ਇਸ ਮਗਰੋਂ ਤਾਂ ਕੇਂਦਰੀ ਮੰਤਰੀਆਂ ਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਹੋਰ ਅਹਿਮ ਸ਼ਖਸੀਅਤਾਂ ਨੇ ਭਾਰਤੀ ਕੁੜੀਆਂ ਨੂੰ ਇਸ ਵੱਡੀ ਪ੍ਰਾਪਤੀ ਦੀਆਂ ਵਧਾਈਆਂ ਦਿੱਤੀਆਂ। ਦੇਸ਼ ਭਰ ਵਿਚ ਜਸ਼ਨ ਸ਼ੁਰੂ ਹੋ ਗਏ।