ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਤਿਆਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਦਸੰਬਰ, 2025: ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਰੇ ਪੰਜਾਬੀਆਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਬੀਮਾ ਯੋਜਨਾ ਲਈ ਯੂਨਾਈਟਡ ਇੰਡੀਆ ਇੰਸ਼ਿਓਰੰਸ ਨਾਮ ਦੀ ਕੰਪਨੀ ਨਾਲ ਕਰਾਰ ਕਰ ਲਿਆ ਹੈ ਤੇ ਯੋਜਨਾ 15 ਜਨਵਰੀ ਤੋਂ ਲਾਗੂ ਕਰਨ ਦੀ ਤਿਆਰੀ ਤਕਰੀਬਨ ਮੁਕੰਮਲ ਹੋ ਗਈ ਹੈ। ਯੋਜਨਾ ਤਹਿਤ 1000 ਦੇ ਕਰੀਬ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤੇ ਯੋਜਨਾ ਤਹਿਤ 85 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਸਕੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨ ਮਹੀਨੇ ਵਿਚ ਇਹ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਸੀ। ਪਹਿਲਾਂ ਇਹ ਯੋਜਨਾ ਅਕਤੂਬਰ 2025 ਤੋਂ ਲਾਗੂ ਹੋਣੀ ਸੀ ਪਰ ਕੰਪਨੀ ਦੀ ਚੋਣ ਵਿਚ ਦੇਰੀ ਕਾਰਨ ਯੋਜਨਾ ਪ੍ਰਵਾਨ ਚੜ੍ਹਨ ਵਿਚ ਸਮਾਂ ਲੱਗ ਗਿਆ। ਹੁਣ ਯੋਜਨਾ 15 ਜਨਵਰੀ 2026 ਤੋਂ ਲਾਗੂ ਕਰਨ ਦੀ ਤਿਆਰੀ ਹੈ।