ਆਲ ਇੰਡੀਆ ਇੰਟਰ ਵਰਸਿਟੀ ਜੂਡੋ ਚੈਂਪੀਅਨਸ਼ਿਪ ਵਿਚ ਮੈਡਲ ਜਿੱਤ ਕੇ ਕਰਵਾਈ ਗੁਰਦਾਸਪੁਰ ਦੀ ਬੱਲੇ ਬੱਲੇ
ਖਿਡਾਰੀਆਂ ਦੀ ਮਿਹਨਤ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਈ ਤੀਜੇ ਸਥਾਨ ਤੇ
ਰੋਹਿਤ ਗੁਪਤਾ
ਗੁਰਦਾਸਪੁਰ 22 ਮਾਰਚ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਖਿਡਾਰੀਆਂ ਨੇ ਆਲ ਇੰਡੀਆ ਇੰਟਰ ਵਰਸਿਟੀ ਜੂਡੋ ਚੈਂਪੀਅਨਸ਼ਿਪ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੈਡਲ ਜਿੱਤ ਕੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਯੂਨੀਵਰਸਿਟੀ ਆਲ ਇੰਡੀਆ ਇੰਟਰ ਵਰਸਿਟੀ ਜੂਡੋ ਚੈਂਪੀਅਨਸ਼ਿਪ ਵਿਚ ਤੀਜੇ ਸਥਾਨ ਤੇ ਆਈ ਹੈ। ਟੀਮ ਕੋਚ ਰਵੀ ਕੁਮਾਰ ਗੁਰਦਾਸਪੁਰ ਦੇ ਅਨੁਸਾਰ ਐਸ ਐਮ ਕਾਲਜ ਦੀਨਾਨਗਰ ਦੇ ਵਿਦਿਆਰਥੀ ਮਾਨਵ ਸ਼ਰਮਾ ਨੇ ਓਪਨ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤ ਕੇ ਕਾਲਜ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਰੋਹਿਤ ਕੁਮਾਰ, ਰਜਨੀਸ਼ ਕੁਮਾਰ ਨੇ ਬਰਾਊਨਜ ਮੈਡਲ ਜਿੱਤੇ ਹਨ। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਰਵੀ ਕੁਮਾਰ ਗੁਰਦਾਸਪੁਰ, ਯੂਨੀਵਰਸਿਟੀ ਕੋਚ ਹਰਮੀਤ ਸਿੰਘ ਅਮ੍ਰਿਤਸਰ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਇਹ ਸੰਭਵ ਹੋਇਆ ਹੈ ਕਿ ਦੇਸ਼ ਦੀਆਂ ਵੱਡੀਆਂ ਜੂਡੋ ਅਕੈਡਮੀਆਂ ਦੇ ਖਿਡਾਰੀਆਂ ਨੂੰ ਹਰਾ ਕੇ ਮੈਡਲ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਇਹਨਾਂ ਖਿਡਾਰੀਆਂ ਨੂੰ ਵੱਡੀ ਪੱਧਰ ਤੇ ਇਨਾਮੀ ਰਾਸ਼ੀ ਦੇਣ ਕਰਕੇ ਇਹ ਸੰਭਵ ਹੋਇਆ ਹੈ। ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਖੇਡ ਵਿਭਾਗ ਪੰਜਾਬ ਤੋਂ ਮੰਗ ਕੀਤੀ ਹੈ ਕਿ ਖਿਡਾਰੀਆਂ ਦੀ ਪ੍ਰਾਪਤੀ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦਾਸਪੁਰ ਦੇ ਜੂਡੋ ਸੈਂਟਰ ਨੂੰ ਜੂਡੋ ਮੈਟ ਮੁਹਈਆ ਕਰਵਾਏ ਜਾਣ।
ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਮੀਤ ਪ੍ਰਧਾਨ ਵਰਿੰਦਰ ਸਿੰਘ ਸੰਧੂ, ਟੈਕਨੀਕਲ ਚੇਅਰਮੈਨ ਸਤੀਸ਼ ਕੁਮਾਰ, ਮੁੱਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਖੇਡ ਅਫ਼ਸਰ ਸਿਮਰਨ ਜੀਤ ਸਿੰਘ ਰੰਧਾਵਾ,ਡੀ ਐਸ ਪੀ ਕਪਿਲ ਕੌਸਲ ਸ਼ਰਮਾ, ਡੀ ਐਸ ਪੀ ਰਾਜ ਕੁਮਾਰ ਸ਼ਰਮਾ, ਦਿਨੇਸ਼ ਕੁਮਾਰ ਬਟਾਲਾ, ਨਵੀਨ ਸਲਗੋਤਰਾ ਡਾਕਟਰ ਰਵਿੰਦਰ ਸਿੰਘ, ਅਤੇ ਹੋਰ ਜੂਡੋ ਖੇਡ ਪ੍ਰੇਮੀਆਂ ਨੇ ਖਿਡਾਰੀਆਂ ਦੇ ਮੈਡਲ ਜਿੱਤਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।