ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਅੱਠਵੇਂ ਸੁਦਾਮਾ ਕੱਪ ਵੈਟਰਨ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ
ਪ੍ਰਮੋਦ ਭਾਰਤੀ
ਚੰਡੀਗੜ੍ਹ, 25 ਅਪ੍ਰੈਲ,2026
ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਅੱਠਵੇਂ ਸੁਦਾਮਾ ਕੱਪ ਵੈਟਰਨ ਬੈਡਮਿੰਟਨ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤਿਵਾੜੀ ਨੇ ਵੀ ਬੈਡਮਿੰਟਨ ਵਿੱਚ ਆਪਣਾ ਹੱਥ ਅਜ਼ਮਾਇਆ ਅਤੇ ਖਿਡਾਰੀਆਂ ਅੰਦਰ ਹੁਨਰ ਅਤੇ ਜਜ਼ਬੇ ਦੀ ਸ਼ਲਾਘਾ ਵੀ ਕੀਤੀ।
ਉਦਘਾਟਨ ਤੋਂ ਬਾਅਦ ਮੌਜੂਦਗੀ ਨੂੰ ਸੰਬੋਧਨ ਕਰਦਿਆਂ, ਸ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਇਸ ਟੂਰਨਾਮੈਂਟ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਖਿਡਾਰੀਆਂ ਦੇ ਹੁਨਰ ਅਤੇ ਉਹਨਾਂ ਅੰਦਰ ਮੌਜੂਦ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੀ ਹੈ। ਉਹਨਾਂ ਨੇ ਇਸ ਸ਼ਾਨਦਾਰ ਆਯੋਜਨ ਲਈ ਪ੍ਰਬੰਧਕਾਂ ਦਾ ਉਤਸਾਹ ਵੀ ਵਧਾਇਆ ਅਤੇ ਕਿਹਾ ਕਿ ਅਜਿਹੇ ਟੂਰਨਾਮੈਂਟ ਨਾ ਸਿਰਫ ਲੋਕਾਂ ਨੂੰ ਸਿਹਤ ਮੰਦ ਬਣਾਉਂਦੇ ਹਨ ਬਲਕਿ ਸਮਾਜਿਕ ਭਾਈਚਾਰੇ ਅਤੇ ਖੇਡਾਂ ਨੂੰ ਵੀ ਮਜਬੂਤੀ ਪ੍ਰਦਾਨ ਕਰਦੇ ਹਨ।
ਇਸ ਮੌਕੇ ਤਿਵਾੜੀ ਵੱਲੋਂ ਵੱਖ-ਵੱਖ ਪ੍ਰਤਿਯੋਗਿਤਾਵਾਂ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਮੋਦ ਮਿੱਤਰਾ, ਐਸ ਪੀ ਸਿੰਘ, ਰਾਜਾ ਮੁਹਾਲੀ, ਤਜਿੰਦਰ ਸਿੰਘ ਬੇਦੀ, ਰਾਜ ਸਿੰਘ ਅਤੇ ਪਰਮਿੰਦਰ ਸਿੰਘ ਵੀ ਮੌਜੂਦ ਰਹੇ।