ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਵਾਲੀਬਾਲ ਖੇਡ ਮੁਕਾਬਲਿਆਂ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ 10 ਅਗਸਤ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ -ਗੁਰਦਾਸਪੁਰ ਦੇ ਖਿਡਾਰੀਆਂ ਨੇ 76ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਇੰਟਰ- ਸਕੂਲ ਜੋਨਲ ਵਾਲੀਬਾਲ ਖੇਡ ਮੁਕਾਬਲਿਆਂ ਦੌਰਾਨ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸਕੂਲ ਪ੍ਰਿੰਸੀਪਲ ਐਸ.ਬੀ.ਨਾਯਰ ਜੀ ਨੇ ਦੱਸਿਆ ਕਿ ਸਾਡੇ ਸਕੂਲ ਦੀ ਅੰਡਰ- 14 ਦੀ ਟੀਮ ਵਿੱਚ ਕੈਪਟਨ ਪੁਲਕਿਤ ਦੀ ਯੋਗ ਅਗਵਾਈ ਹੇਠ ਕੁਲ 12 ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਮਿਹਨਤ ਅਤੇ ਖੇਡਾਂ ਪ੍ਰਤੀ ਲਗਨ ਦਾ ਸਬੂਤ ਦਿੱਤਾ ਹੈ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।
ਸਕੂਲ ਪਹੁੰਚਣ ਤੇ ਸਾਰੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਜੀ, ਮੈਨੇਜਮੈਂਟ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਜੀ ਦੁਆਰਾ ਸਵੇਰ ਦੀ ਸਭਾ ਵਿੱਚ ਅੱਗੇ ਵਧਣ ਦੀ ਹੱਲਾਸ਼ੇਰੀ ਦੇ ਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ- ਨਾਲ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾਉਣ ਤੇ ਸਰੀਰਕ ਤੰਦਰੁਸਤੀ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸਕੂਲ ਦੇ ਡੀ.ਪੀ ਅਧਿਕਾਰੀ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।