ਜਖਵਾਲੀ ਦੇ ਸਾਇੱਬ ਖ਼ਾਨ ਨੇ ਕੁਸ਼ਤੀਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਗੁਰਪ੍ਰੀਤ ਸਿੰਘ ਜਖਵਾਲੀ।
ਫ਼ਤਿਹਗੜ੍ਹ ਸਾਹਿਬ 17 ਅਗਸਤ 2026:- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਸਕੂਲ ਪੱਧਰੀਆਂ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਿੰਡ ਜਖਵਾਲੀ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਸਨੀਕ ਕੁਲਤਾਰ ਖ਼ਾਨ ਦੇ ਪੁੱਤਰ ਸਾਇੱਬ ਖ਼ਾਨ ਨੇ 57 ਕਿਲੋ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਾਇੱਬ ਖ਼ਾਨ ਦੇ ਕੋਚ ਮਨਜੀਤ ਸਿੰਘ ਅਤੇ ਤਾਫ਼ਿਕ ਖ਼ਾਨ ਨੇ ਖੁਸ਼ੀ ਸਾਂਝੀ ਕਰਦਿਆਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਸਾਇੱਬ ਖ਼ਾਨ ਅਤੇ ਉਸਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਕੋਚਾਂ ਨੇ ਕਿਹਾ ਕਿ ਖਿਡਾਰੀ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਇਹ ਸਫ਼ਲਤਾ ਹਾਸਲ ਹੋਈ ਹੈ।
ਸਾਇੱਬ ਖ਼ਾਨ ਦੀ ਇਸ ਪ੍ਰਾਪਤੀ ਨਾਲ ਪਿੰਡ ਜਖਵਾਲੀ ਵਿੱਚ ਖੁਸ਼ੀ ਦੀ ਲਹਿਰ ਹੈ। ਪਰਿਵਾਰ ਅਤੇ ਕੋਚਾਂ ਨੇ ਇਸ ਸਫ਼ਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਸਾਇੱਬ ਖ਼ਾਨ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।