Asian Games 2026 : ਭਾਰਤੀ Lady ਕ੍ਰਿਕਟ ਟੀਮ ਨੇ ਜਿੱਤਿਆ ਪਹਿਲਾ ਸੋਨ ਤਗਮਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 22 ਸਤੰਬਰ, 2026 : Asian Games 2026 ਵਿੱਚ ਭਾਰਤੀ Lady ਕ੍ਰਿਕਟ ਟੀਮ ਨੇ ਸੋਨ ਤਗਮਾ ਆਪਣੇ ਨਾਮ ਕਰ ਲਿਆ ਹੈ। ਇਹ ਭਾਰਤ ਦਾ ਪਹਿਲਾ ਸੋਨ ਤਗਮਾ ਹੈ। ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 147 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਏਸ਼ੀਆਈ ਖੇਡਾਂ ਵਿੱਚ ਸੋਨਾ ਜਿੱਤਣ ਦਾ ਮਾਣ ਹਾਸਲ ਕੀਤਾ।
ਪਾਕਿਸਤਾਨ ਨੇ ਕਾਂਸੀ ਦਾ ਤਗਮਾ, ਸ਼੍ਰੀਲੰਕਾ ਨੇ ਚਾਂਦੀ ਦਾ ਤਗਮਾ ਜਿੱਤਿਆ ।
ਮੈਚ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ 20 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ 'ਤੇ 216 ਦੌੜਾਂ ਦਾ ਸਕੋਰ ਖੜ੍ਹਾ ਕੀਤਾ।
ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 79 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦੋਂ ਕਿ ਸ਼ੇਫਾਲੀ ਵਰਮਾ ਨੇ 48 ਦੌੜਾਂ ਅਤੇ ਰਿਚਾ ਘੋਸ਼ ਨੇ ਅਜੇਤੂ 49 ਦੌੜਾਂ ਦਾ ਯੋਗਦਾਨ ਦਿੱਤਾ। 217 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉੱਤਰੀ ਸ਼੍ਰੀਲੰਕਾ ਦੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਟਿਕ ਨਾ ਸਕੀ ਅਤੇ 15.4 ਓਵਰਾਂ ਵਿੱਚ ਮਹਿਜ਼ 69 ਦੌੜਾਂ 'ਤੇ ਹੀ ਢੇਰ ਹੋ ਗਈ। ਸ਼੍ਰੀਲੰਕਾ ਲਈ ਕਪਤਾਨ ਚਮਾਰੀ ਅਥਾਪੱਟੂ ਨੇ ਸਭ ਤੋਂ ਵੱਧ 29 ਦੌੜਾਂ ਬਣਾਈਆਂ। ਭਾਰਤ ਵੱਲੋਂ ਦੀਪਤੀ ਸ਼ਰਮਾ ਨੇ 3 ਵਿਕਟਾਂ ਹਾਸਲ ਕੀਤੀਆਂ, ਜਦੋਂ ਕਿ ਸ਼ੇਫਾਲੀ ਵਰਮਾ, ਸ਼੍ਰੀ ਚਰਨੀ ਅਤੇ ਸ਼੍ਰੇਅੰਕਾ ਪਾਟਿਲ ਨੇ 2-2 ਵਿਕਟਾਂ ਝਟਕਾਈਆਂ।